ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਅੱਤਵਾਦ ਦੇ ਮੁੱਦੇ ‘ਤੇ ਭਾਰਤ ਨੇ ਪਾਕਿ ਦੇ ਨਾਪਾਕਿ ਇਰਾਦੇ ਕੀਤੇ ਨਸ਼ਰ

ਜਨੇਵਾ-ਭਾਰਤ-ਪਾਕਿਸਤਾਨ ਦੇ ਰਿਸ਼ਤੇ ਵਿਚ ਤ੍ਰੇੜਾਂ ਵਧਦੀਆਂ ਜਾ ਰਹੀਆਂ ਹਨ। ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੰਦੇ ਹੋਏ ਭਾਰਤ ਨੇ ਕਿਹਾ ਕਿ ਜੋ ਦੇਸ਼ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਦਾ ਦਾਅਵਾ ਕਰਦਾ ਹੈ, ਉਹ ਕਦੇ ਵੀ ਸਰਹੱਦ ਪਾਰ ਅੱਤਵਾਦ ਨੂੰ ਸਪਾਂਸਰ ਨਹੀਂ ਕਰੇਗਾ ਅਤੇ ਮੁੰਬਈ ਵਿੱਚ 26/11 ਨੂੰ ਹੋਏ ਭਿਆਨਕ ਹਮਲਿਆਂ ਦੇ ਸਾਜਿਸ਼ਕਰਤਾਵਾਂ ਨੂੰ ਪਨਾਹ ਨਹੀਂ ਦੇਵੇਗਾ। ਭਾਰਤ ਨੇ ਕਿਹਾ ਕਿ ਪਾਕਿਸਤਾਨ ਨੇ 26/11 ਦੇ ਹਮਲਾਵਰਾਂ ਦੇ ਦੇਸ਼ ਵਿੱਚ ਹੋਣ ਦੀ ਜਾਣਕਾਰੀ ਵਿਸ਼ਵ ਭਾਈਚਾਰੇ ਦੇ ਦਬਾਅ ਤੋਂ ਬਾਅਦ ਦਿੱਤੀ। ਭਾਰਤ ਨੇ ਜਵਾਬ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਸੰਯੁਕਤ ਰਾਸ਼ਟਰ ਮਹਾਸਭਾ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਭਾਸ਼ਣ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਸ਼ਰੀਫ ਨੇ ਮਹਾਸਭਾ ਨੂੰ ਸੰਬੋਧਨ ਕਰਦੇ ਹੋਏ ਜੰਮੂ-ਕਸ਼ਮੀਰ ਦਾ ਮੁੱਦਾ ਚੁੱਕਿਆ ਸੀ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਮਿਸ਼ਨ ਦੇ ਪਹਿਲੇ ਸਕੱਤਰ ਮਿਜੀਤੋ ਵਿਨੀਟੋ ਨੇ ਕਿਹਾ, “ਇਹ ਅਫਸੋਸਨਾਕ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਇਸ ਮਹਾਸਭਾ ਦੇ ਮੰਚ ਦੀ ਵਰਤੋਂ ਭਾਰਤ ‘ਤੇ ਝੂਠੇ ਦੋਸ਼ ਲਗਾਉਣ ਲਈ ਕੀਤੀ ਹੈ।”
ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ ਸ਼ਰੀਫ ਨੇ ਦੁਹਰਾਇਆ ਸੀ ਕਿ ਪਾਕਿਸਤਾਨ ਭਾਰਤ ਨਾਲ ਸ਼ਾਂਤੀ ਚਾਹੁੰਦਾ ਹੈ, ਪਰ ਸ਼ਾਂਤੀ ਉਦੋਂ ਹੀ ਯਕੀਨੀ ਹੋ ਸਕਦੀ ਹੈ, ਜਦੋਂ ਸੰਯੁਕਤ ਰਾਸ਼ਟਰ ਘੋਸ਼ਣਾ ਪੱਤਰ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ ਤਹਿਤ ਕਸ਼ਮੀਰ ਮੁੱਦੇ ਦਾ ਹੱਲ ਹੋਵੇ। ਭਾਰਤ ਨੇ ਸ਼ਰੀਫ ਦੇ ਇਸ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, ‘ਇਕ ਅਜਿਹਾ ਦੇਸ਼ ਜੋ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਬਣਾਉਣ ਦਾ ਦਾਅਵਾ ਕਰਦਾ ਹੈ, ਉਹ ਕਦੇ ਵੀ ਸਰਹੱਦ ਪਾਰ ਅੱਤਵਾਦ ਨੂੰ ਸਪਾਂਸਰ ਨਹੀਂ ਕਰੇਗਾ ਅਤੇ ਨਾ ਹੀ ਮੁੰਬਈ ਦੇ ਭਿਆਨਕ ਅੱਤਵਾਦੀ ਹਮਲੇ ਦੇ ਦੋਸ਼ੀਆਂ ਨੂੰ ਪਨਾਹ ਦੇਵੇਗਾ।’

Comment here