ਪੈਰਿਸ-ਪੈਰਿਸ ਦੇ ਆਈਫਲ ਟਾਵਰ ਨੂੰ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਪੁਲਿਸ ਨੇ ਪੂਰੇ ਆਈਫਲ ਟਾਵਰ ਨੂੰ ਖਾਲੀ ਕਰਵਾ ਲਿਆ ਹੈ। ਪੈਰਿਸ ਪੁਲਿਸ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਧ ਸੈਰ-ਸਪਾਟਾ ਸਥਾਨਾਂ ਵਿਚੋਂ ਇੱਕ ਪੈਰਿਸ ਦੇ ਆਈਫਲ ਟਾਵਰ ‘ਤੇ ਬੰਬ ਦੀ ਧਮਕੀ ਦਿੱਤੀ ਗਈ ਹੈ।ਪੁਲਿਸ ਨੇ ਦੱਸਿਆ ਕਿ ਧਮਕੀ ਮਿਲਣ ਤੋਂ ਬਾਅਦ ਸਾਵਧਾਨੀ ਦੇ ਤੌਰ ‘ਤੇ ਆਈਫਲ ਟਾਵਰ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਸ ਨੂੰ ਜਨਤਾ ਲਈ ਬੰਦ ਕਰ ਦਿੱਤਾ ਗਿਆ ਸੀ।

Comment here