ਸਿਆਸਤਖਬਰਾਂਚਲੰਤ ਮਾਮਲੇ

ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਵਿਆਹ ਬੰਧਨ ਵਿਚ ਬੱਝੇ

ਬਾਘਾਪੁਰਾਣਾ-ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਵਿਆਹ ਬੰਧਨ ਵਿਚ ਬੱਝ ਗਏ ਹਨ। ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵਿਆਹ ਕਰਵਾ ਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਫਾਜਿ਼ਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਵਿਧਾਇਕ ਨਰਿੰਦਰ ਕੌਰ ਭਰਾਜ ਵੀ ਵਿਆਹ ਬੰਧਨ ਵਿੱਚ ਬੱਝ ਚੁੱਕੇ ਹਨ। ਜਦਕਿ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾਇਆ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਸਭ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਆਹ ਕਰਵਾਇਆ ਸੀ।

Comment here