ਨਵੀਂ ਦਿੱਲੀ-ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਬੁੱਧਵਾਰ ਨੂੰ ਵੱਡੀ ਰਾਹਤ ਮਿਲੀ ਹੈ। ਲਖੀਮਪੁਰ ਹਿੰਸਾ ਮਾਮਲੇ ’ਵਿਚ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਦੇ ਨਾਲ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੂਰਿਆਕਾਂਤ ਮਿਸ਼ਰਾ ਅਤੇ ਜਸਟਿਸ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਉਨ੍ਹਾਂ ਦੀ ਜ਼ਮਾਨਤ ’ਤੇ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਦੇ ਨਾਲ 8 ਹਫ਼ਤਿਆਂ ਲਈ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਆਪਣੇ ਟਿਕਾਣੇ ਬਾਰੇ ਅਦਾਲਤ ਨੂੰ ਜਾਣਕਾਰੀ ਦੇਣੀ ਹੋਵੇਗੀ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਆਸ਼ੀਸ਼ ਮਿਸ਼ਰਾ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਅਤੇ ਮੁਕੱਦਮੇ ਦੀ ਸੁਣਵਾਈ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਸਕਦੀ ਹੈ।
ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਇਸ ਸ਼ਰਤ ’ਤੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਕਿ ਉਹ ਦਿੱਲੀ ਅਤੇ ਉੱਤਰ ਪ੍ਰਦੇਸ਼ ਵਿਚ ਨਹੀਂ ਰਹਿਣਗੇ। ਜ਼ਮਾਨਤ ’ਤੇ ਰਿਹਾਅ ਹੋਣ ਤੋਂ ਇਕ ਹਫਤੇ ਬਾਅਦ ਉਹ ਉੱਤਰ ਪ੍ਰਦੇਸ਼ ਛੱਡ ਜਾਵੇਗਾ।
ਆਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ


Comment here