ਸਿਆਸਤਖਬਰਾਂਦੁਨੀਆ

ਇਮਰਾਨ ਦਾ ਜਹਾਜ਼ ‘ਚ ਹਾਦਸਾਗ੍ਰਸਤ ਹੋਣੋ ਟਲਿਆ

ਪੇਸ਼ਾਵਰ-ਸਥਾਨਕ ਮੀਡੀਆ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਜਹਾਜ਼ ‘ਚ ਉਡਾਣ ਦੌਰਾਨ ਹਾਦਸਾਗ੍ਰਸਤ ਹੋ ਗਏ ਪਰ ਉਹ ਵਾਲ-ਵਾਲ ਬਚ ਗਏ। ਤਕਨੀਕੀ ਖਰਾਬੀ ਕਾਰਨ ਜਹਾਜ਼ ਨੂੰ ਉਡਾਣ ਭਰਨ ਤੋਂ ਕੁਝ ਦੇਰ ਬਾਅਦ ਹੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਮਰਾਨ ਖਾਨ ਗੁਜਰਾਂਵਾਲਾ ‘ਚ ਇਕ ਰੈਲੀ ਨੂੰ ਸੰਬੋਧਨ ਕਰਨ ਲਈ ਜਾ ਰਹੇ ਸਨ। ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਉਸ ਦਾ ਜਹਾਜ਼ ਸੰਤੁਲਨ ਗੁਆਉਣ ਲੱਗਾ। ਇਸ ਤੋਂ ਬਾਅਦ ਪਾਇਲਟ ਨੇ ਤੁਰੰਤ ਕੰਟਰੋਲ ਟਾਵਰ ਨਾਲ ਸੰਪਰਕ ਕੀਤਾ ਅਤੇ ਇਸਲਾਮਾਬਾਦ ਹਵਾਈ ਅੱਡੇ ‘ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਅਜ਼ਹਰ ਮਸ਼ਵਾਨੀ ਨੇ ਕਿਹਾ ਕਿ ਇਮਰਾਨ ਖ਼ਾਨ ਦਾ ਜਹਾਜ਼ ਖ਼ਰਾਬ ਮੌਸਮ ਕਾਰਨ ਇਸਲਾਮਾਬਾਦ ਪਰਤਿਆ ਸੀ। ਉਨ੍ਹਾਂ ਕਿਹਾ ਕਿ ਜਹਾਜ਼ ਵਿੱਚ ਤਕਨੀਕੀ ਖਰਾਬੀ ਦੀ ਰਿਪੋਰਟ ਸਹੀ ਨਹੀਂ ਹੈ। ਇਸ ਦੇ ਨਾਲ ਹੀ ਪਾਰਟੀ ਦੇ ਚੇਅਰਮੈਨ ਨੇ ਕੱਲ੍ਹ ਆਪਣੇ ਵਰਕਰਾਂ ਅਤੇ ਲੋਕਾਂ ਨੂੰ ਜਨ ਸਭਾ ਵਿੱਚ ਪੁੱਜ ਕੇ ਸਮਰਥਨ ਦੇਣ ਲਈ ਕਿਹਾ ਸੀ। ਇਸ ਤੋਂ ਬਾਅਦ ਇਮਰਾਨ ਖਾਨ ਸੜਕ ਰਾਹੀਂ ਗੁਜਰਾਂਵਾਲਾ ਪਹੁੰਚੇ। ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਅਤੇ ਆਰਥਿਕਤਾ ਨੂੰ ਬਚਾਉਣਾ ਹੈ ਤਾਂ ਲੋਕਾਂ ਨੂੰ ਆਵਾਜ਼ ਬੁਲੰਦ ਕਰਨੀ ਪਵੇਗੀ। ਉਹ ਜਿਨਾਹ ਸਟੇਡੀਅਮ ਵਿੱਚ ਬੋਲ ਰਹੇ ਸਨ। ਇਮਰਾਨ ਖਾਨ ਨੇ ਕਿਹਾ ਕਿ ਜਿਨ੍ਹਾਂ ਕੋਲ ਸੱਤਾ ਹੈ, ਉਨ੍ਹਾਂ ਨੂੰ ਇਸ ਸਵਾਲ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਸਰਕਾਰ ਦੇਸ਼ ਦੀ ਆਰਥਿਕਤਾ ਨੂੰ ਲਗਾਤਾਰ ਹੇਠਾਂ ਕਿਉਂ ਲਿਆ ਰਹੀ ਹੈ।

Comment here