ਅਪਰਾਧਸਿਆਸਤਖਬਰਾਂ

ਇਮਰਾਨ ਦੀ ਰਿਹਾਈ ਦੇ ਵਿਰੋਧ ‘ਚ ਸੁਪਰੀਮ ਕੋਰਟ ‘ਤੇ ਹਮਲਾ

ਇਸਲਾਮਾਬਾਦ-ਪਾਕਿਸਤਾਨ ਵਿਚ ਲਗਾਤਾਰ ਹੰਗਾਮਾ ਵਧਦਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਕਾਨੂੰਨ ਸਖਤ ਹੈ। ਪਰ ਇਸ ਸਖਤੀ ਦੇ ਬਾਵਜੂਦ ਹੰਗਾਮੇ ਵੱਧ ਰਹੇ ਹਨ। ਦਰਅਸਲ ਪਿਛਲੇ ਦਿਨਾਂ ਵਿਚ ਪੀਟੀਆਈ ਮੁਖ ਅਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹਾਈਕੋਰਟ ਵਿਚ ਪੇਸ਼ੀ ਦੌਰਾਨ ਗਿਰਫ਼ਤਾਰ ਕੀਤਾ ਗਿਆ ਸੀ।ਜਿਸ ਦਾ ਵਿਰੋਧ ਕਰਨ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਇਸ ਨੂੰ ਨਜਾਇਜ਼ ਕੈਦ ਦਸਦੇ ਹੋਏ ਜ਼ਮਾਨਤ ‘ਤੇ ਰਿਹਾ ਕੀਤਾ ਗਿਆ ਸੀ। ਪਰ ਉੱਥੇ ਹੀ ਦੂਜੇ ਪਾਸੇ ਇਮਰਾਨ ਖਾਨ ਦੀ ਰਿਹਾਈ ਦਾ ਵਿਰੋਧ ਵੀ ਪਾਕਿਸਤਾਨ ਵਿੱਚ ਸ਼ੁਰੂ ਹੋ ਗਿਆ ਹੈ। ਸੋਮਵਾਰ ਨੂੰ ਸਰਕਾਰ ‘ਚ ਸ਼ਾਮਲ ਪੀਡੀਐਮ ਪਾਰਟੀ ਦੇ ਸਮਰਥਕ ਸੜਕ ‘ਤੇ ਉਤਰ ਆਏ ਹਨ ਅਤੇ ਇਸਲਾਮਾਬਾਦ ‘ਚ ਸੁਪਰੀਮ ਕੋਰਟ ਦੇ ਸਾਹਮਣੇ ਇਮਰਾਨ ਦੀ ਰਿਹਾਈ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਹਨ। ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਦਿੱਤਾ ਸੀ।
ਪੀਡੀਐਮ ਦੇ ਵਰਕਰਾਂ ਨੂੰ ਵੀ ਮੁੱਖ ਗੇਟ ਤੋਂ ਛਾਲ ਮਾਰ ਕੇ ਸੁਪਰੀਮ ਕੋਰਟ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਦੇਖਿਆ ਗਿਆ ਹੈ। ਪ੍ਰਦਰਸ਼ਨ ਦੌਰਾਨ ਲੋਕ ਇਮਰਾਨ ਖ਼ਾਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਵੀ ਨਜ਼ਰ ਆਏ। ਪੀਡੀਐਮ ਦਾ ਕਹਿਣਾ ਹੈ ਕਿ ਇਮਰਾਨ ਖ਼ਾਨ ਦੀ ਰਿਹਾਈ ਦਾ ਹੁਕਮ ਦੇ ਕੇ ਸੁਪਰੀਮ ਕੋਰਟ ਨੇ ਸਾਬਕਾ ਕੈਦੀ ਨੂੰ ‘ਅਣਉਚਿਤ ਸਹੂਲਤ’ ਪ੍ਰਦਾਨ ਕੀਤੀ ਹੈ। ਜੋ ਕਿ ਸਹੀ ਨਹੀਂ ਹੈ ਇਸ ਦੇ ਵਿਰੋਧ ਵਿਚ ਸਥਾਨਕ ਲੋਕਾਂ ਵੱਲੋਂ ਸੁਪਰੀਮ ਕੋਰਟ ਦੇ ਗੇਟ ਦੇ ਬਾਹਰ ਹੰਗਾਮਾ ਕੀਤਾ ਗਿਆ ਅਤੇ ਗੇਟ ਤੋਂ ਅੰਦਰ ਵੜ ਕੇ ਹੰਗਾਮਾ ਕੀਤਾ ਗਿਆ। ਜਿਸ ਦੀ ਚਰਚਾ ਹੁਣ ਸੋਸ਼ਲ ਮੀਡੀਆ ਉੱਤੇ ਬਣੀ ਹੋਈ ਹੈ।
ਪਾਕਿਸਤਾਨੀ ਰੇਂਜਰਾਂ ਨੇ ਮੰਗਲਵਾਰ ਨੂੰ ਇਮਰਾਨ ਖਾਨ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਇਸਲਾਮਾਬਾਦ ਹਾਈ ਕੋਰਟ ਤੋਂ ਬਾਹਰ ਆ ਰਹੇ ਸਨ। ਇਮਰਾਨ ਖਾਨ ਦੀ ਗ੍ਰਿਫਤਾਰੀ ਦੇ ਖਿਲਾਫ ਪੀਟੀਆਈ ਸਮਰਥਕ ਸੜਕਾਂ ‘ਤੇ ਉਤਰ ਆਏ ਅਤੇ ਤਿੰਨ ਦਿਨਾਂ ਤੱਕ ਦੇਸ਼ ਭਰ ਵਿੱਚ ਹਿੰਸਕ ਪ੍ਰਦਰਸ਼ਨ ਹੋਏ। ਇਸਲਾਮਾਬਾਦ ਵਿੱਚ ਫੌਜੀ ਅਧਿਕਾਰੀ ਦਾ ਘਰ ਸਾੜ ਦਿੱਤਾ ਗਿਆ।ਪ੍ਰਦਰਸ਼ਨ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਵੀ ਖਬਰ ਹੈ।ਪੀਡੀਐਮ ਦੇ ਪ੍ਰਦਰਸ਼ਨ ਦੀਆਂ ਕਈ ਵੀਡੀਓਜ਼ ਅਤੇ ਫੋਟੋਆਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਵੀਡੀਓ ਵਿੱਚ ਵੱਡੀ ਗਿਣਤੀ ਵਿੱਚ ਪੀਡੀਐਮ ਵਰਕਰ ਹੱਥਾਂ ਵਿੱਚ ਝੰਡੇ ਲੈ ਕੇ ਸੁਪਰੀਮ ਕੋਰਟ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਕੁਝ ਵਰਕਰ ਸੁਪਰੀਮ ਕੋਰਟ ਦੇ ਮੁੱਖ ਗੇਟ ‘ਤੇ ਲਟਕ ਕੇ ਅੰਦਰ ਜਾਣ ਦੀ ਕੋਸ਼ਿਸ਼ ਕਰਦੇ ਵੀ ਨਜ਼ਰ ਆ ਰਹੇ ਹਨ।
ਜ਼ਿਕਰਯੋਗ ਹੈ ਕਿ ਅੱਜ ਸੁਪ੍ਰੀਮ ਕੋਰਟ ਉੱਤੇ ਹੋਏ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕੀਤੀ ਹੈ ਅਤੇ ਇਸ ਦੌਰਾਨ ਉਨ੍ਹਾਂ ਲਿਖਿਆ ਕਿ, ਇਹ ਪਤਾ ਲਗਾਏ ਬਿਨਾਂ ਕਿ ਸਰਕਾਰੀ ਇਮਾਰਤਾਂ ਨੂੰ ਸਾੜਨ ਜਾਂ ਦਰਜਨਾਂ ਨਿਹੱਥੇ ਪ੍ਰਦਰਸ਼ਨਕਾਰੀਆਂ ਦੀਆਂ ਮੌਤਾਂ ਲਈ ਕੌਣ ਜ਼ਿੰਮੇਵਾਰ ਸੀ ਅਤੇ ਪਾਕਿਸਤਾਨ ਦੀ ਸਭ ਤੋਂ ਵੱਡੀ ਅਤੇ ਇਕੋ-ਇਕ ਸਿਆਸੀ ਪਾਰਟੀ ‘ਤੇ ਪਾਬੰਦੀ ਲਗਾਉਣ ਦੀ ਯੋਜਨਾ ਦੇ ਤਹਿਤ, ਤਹਿਰੀਕ-ਏ-ਇਨਸਾਫ ਦੇ ਲਗਭਗ 7000 ਨੇਤਾਵਾਂ, ਵਰਕਰਾਂ ਅਤੇ ਔਰਤਾਂ ਨੇ. ਜੇਲ ਕੀਤਾ ਗਿਆ। ਇਸ ਦੌਰਾਨ ਸੁਰੱਖਿਆ ਏਜੰਸੀਆਂ ਇਨ੍ਹਾਂ ਠੱਗਾਂ ਨੂੰ ਸੁਪਰੀਮ ਕੋਰਟ ‘ਤੇ ਕਬਜ਼ਾ ਕਰਨ ਅਤੇ ਸੰਵਿਧਾਨ ਨੂੰ ਲਤਾੜਨ ‘ਚ ਰੁੱਝੀਆਂ ਹੋਈਆਂ ਹਨ।

Comment here