ਅਪਰਾਧਖਬਰਾਂਚਲੰਤ ਮਾਮਲੇ

ਇਲਾਹਾਬਾਦ ਯੂਨੀਵਰਸਿਟੀ ਦੇ ਕੈਂਪਸ ‘ਚ ਵਿਦਿਆਰਥੀਆਂ ਨੇ ਕੀਤੀ ਭੰਨਤੋੜ

ਨਵੀਂ ਦਿੱਲੀ-ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਸਥਿਤ ਇਲਾਹਾਬਾਦ ਯੂਨੀਵਰਸਿਟੀ ਦੇ ਕੈਂਪਸ ‘ਚ ਵਿਦਿਆਰਥੀ ਸੰਘ ਵਿੱਚ ਅਚਾਨਕ ਹੰਗਾਮਾ ਹੋ ਗਿਆ। ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਇਕੱਠੇ ਹੋ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਵਿਦਿਆਰਥੀਆਂ ਨੇ ਗੁੱਸਾ ਜ਼ਾਹਰ ਕਰਦਿਆਂ ਭੰਨਤੋੜ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ। ਵਿਦਿਆਰਥੀਆਂ ਦਾ ਇਲਜ਼ਾਮ ਹੈ ਕਿ ਯੂਨੀਵਰਸਿਟੀ ਦੇ ਗੇਟ ‘ਤੇ ਤਾਇਨਾਤ ਗਾਰਡ ਨੇ ਗੋਲੀਆਂ ਚਲਾਈਆਂ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਇਸ ਘਟਨਾ ਬਾਰੇ ਇਹ ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਦੀ ਛੁੱਟੀ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੇ ਸਟੂਡੈਂਟ ਯੂਨੀਅਨ ਦੀ ਇਮਾਰਤ ‘ਤੇ ਲੱਗੇ ਜੰਦਰੇ ਖੋਲ੍ਹਣ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਯੂਨੀਵਰਸਿਟੀ ਵਿੱਚ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਧਿਰਾਂ ਵਿੱਚ ਝਗੜਾ ਹੋ ਗਿਆ।
ਵਿਦਿਆਰਥੀਆਂ ਵਿੱਚ ਸ਼ਾਮਲ ਅਭਿਸ਼ੇਕ ਅਤੇ ਹਰਿੰਦਰ ਯਾਦਵ ਨੇ ਇਲਜ਼ਾਮ ਲਾਇਆ ਕਿ ਗਾਰਡਾਂ ਨੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਸਾਰੇ ਵਿ ਦਿਆਰਥੀ ਗੁੱਸੇ ‘ਚ ਆ ਗਏ ਅਤੇ ਕਾਫੀ ਹੰਗਾਮਾ ਹੋਇਆ। ਸਾਰੇ ਹੋਸਟਲਾਂ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਇਕੱਠੇ ਹੋ ਕੇ ਪਥਰਾਅ ਵੀ ਕੀਤਾ।
ਦੂਜੇ ਪਾਸੇ ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਪੁਲਿਸ ਫੋਰਸ ਪਹੁੰਚ ਗਈ ਅਤੇ ਸਥਿਤੀ ਨੂੰ ਕੰਟਰੋਲ ਕਰਨਾ ਸ਼ੁਰੂ ਕਰ ਦਿੱਤਾ। ਮਾਮਲੇ ਨੂੰ ਲੈ ਕੇ ਤਣਾਅ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਕਮਿਸ਼ਨਰ ਰਮੇਸ਼ ਸ਼ਰਮਾ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ।
ਯੂਨੀਵਰਸਿਟੀ ਕੈਂਪਸ ਵਿੱਚ ਤਣਾਅ ਇੰਨਾ ਵੱਧ ਗਿਆ ਕਿ ਡੀਐਮ ਵੀ ਮੌਕੇ ’ਤੇ ਪਹੁੰਚ ਗਏ। ਇਸ ਦੇ ਨਾਲ ਹੀ ਆਕਾਸ਼ ਕੁਲਹਾਰੀ ਵੀ ਵਿਦਿਆਰਥੀਆਂ ਨੂੰ ਮਨਾਉਣ ਵਿੱਚ ਲੱਗੇ ਹੋਏ ਸਨ। ਪਥਰਾਅ ਦੌਰਾਨ ਵਿਦਿਆਰਥੀ ਆਗੂ ਵਿਵੇਕਾਨੰਦ ਦੇ ਸਿਰ ‘ਤੇ ਗੰਭੀਰ ਸੱਟ ਲੱਗੀ, ਪਰ ਉਹ ਵਿਦਿਆਰਥੀਆਂ ਨੂੰ ਪਥਰਾਅ ਕਰਨ ਦੀ ਬਜਾਏ ਸ਼ਾਂਤੀ ਮਾਰਚ ਕੱਢਣ ਲਈ ਪ੍ਰੇਰਦੇ ਰਹੇ।
ਵਿਦਿਆਰਥੀਆਂ ਦਾ ਗੁੱਸਾ ਕਾਬੂ ਤੋਂ ਬਾਹਰ ਸੀ। ਰੋਹ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀਆਂ ਨੇ ਚੀਫ਼ ਪ੍ਰੈਕਟਰ ਦੇ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਪ੍ਰੋਕਟਰ ਦੇ ਦਫਤਰ ‘ਤੇ ਹਮਲਾ ਕਰਨ ਦੀ ਕੋਸ਼ਿਸ਼ ‘ਚ ਵਿਦਿਆਰਥੀਆਂ ਨੇ ਭਾਂਡੇ ਅਤੇ ਕੁਰਸੀਆਂ ਤੋੜ ਦਿੱਤੀਆਂ ਅਤੇ ਪਥਰਾਅ ਵੀ ਕੀਤਾ। ਇਸ ਦੌਰਾਨ ਦੋ ਬਾਈਕ ਨੂੰ ਅੱਗ ਲਗਾ ਦਿੱਤੀ ਗਈ। ਵਿ ਦਿਆਰਥੀਆਂ ਨੇ ਦਰਜਨਾਂ ਕਾਰਾਂ ਦੇ ਸ਼ੀਸ਼ੇ ਵੀ ਤੋੜ ਦਿੱਤੇ।
ਜ਼ਿਕਰਯੋਗ ਹੈ ਕਿ ਬਾਅਦ ਵਿੱਚ ਸਾਰੇ ਵਿਦਿਆਰਥੀ ਸਟੂਡੈਂਟਸ ਯੂਨੀਅਨ ਦੀ ਇਮਾਰਤ ਵੱਲ ਚਲੇ ਗਏ ਪਰ ਇਸ ਦੌਰਾਨ ਵੀ ਉਨ੍ਹਾਂ ਵੱਲੋਂ ਪਥਰਾਅ ਕਰਨਾ ਜਾਰੀ ਰਿਹਾ । ਸ਼ਾਮ 5 ਵਜੇ ਤੱਕ ਸਥਿਤੀ ਆਮ ਵਾਂਗ ਹੋਣ ‘ਤੇ ਜ਼ਖਮੀ ਵਿਦਿਆਰਥੀ ਆਗੂ ਵਿਵੇਕਾਨੰਦ ਨੇ ਡੀਐਮ ਅਤੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਵਿਵੇਕਾਨੰਦ ਨੇ ਕਿਹਾ ਕਿ ਜਦੋਂ ਤੱਕ ਕੇਸ ਦੀ ਸੁਣਵਾਈ ਅਤੇ ਗ੍ਰਿਫਤਾਰੀ ਨਹੀਂ ਹੁੰਦੀ, ਉਹ ਮਲ੍ਹਮ ਪੱਟੀ ਨਹੀਂ ਕਰਨਗੇ ਅਤੇ ਯੂਨੀਵਰਸਿਟੀ ਤੋਂ ਬਾਹਰ ਨਹੀਂ ਜਾਣਗੇ।

Comment here