ਅਪਰਾਧਸਿਆਸਤਖਬਰਾਂ

ਈਡੀ ਨੇ ਮਨੀਸ਼ ਸਿਸੋਦੀਆ ਨੂੰ ਤਿਹਾੜ ਜੇਲ ਤੋਂ ਕੀਤਾ ਗ੍ਰਿਫਤਾਰ

ਨਵੀਂ ਦਿੱਲੀ-ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਦੀ ਆਬਕਾਰੀ ਨੀਤੀ ‘ਚ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ‘ਚ ਤਿਹਾੜ ਜੇਲ ‘ਚ ਦੂਜੇ ਦੌਰ ‘ਚ ਪੁੱਛਗਿੱਛ ਕੀਤੀ ਗਈ। ਈਡੀ ਦੇ ਸੂਤਰਾਂ ਨੇ ਦੱਸਿਆ ਕਿ ਇਸ ਗੱਲ ਦੀ ਸੰਭਾਵਨਾ ਹੈ ਕਿ ਉਸ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਮਨੀਸ਼ ਸਿਸੋਦੀਆ ਤੋਂ ਕਰੀਬ 6 ਘੰਟੇ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ। ਈਡੀ ਦੀ ਟੀਮ ਵੱਲੋਂ ਗ੍ਰਿਫ਼ਤਾਰੀ ਦਾ ਦਸਤਾਵੇਜ਼ੀ ਕੰਮ ਤਿਹਾੜ ਜੇਲ੍ਹ ਵਿੱਚ ਚੱਲ ਰਿਹਾ ਹੈ।
ਸੀਐਮ ਅਰਵਿੰਦ ਕੇਜਰੀਵਾਲ ਨੇ ਕੀਤਾ ਟਵੀਟ
ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ CBI ਨੇ ਪਹਿਲਾਂ ਮਨੀਸ਼ ਨੂੰ ਗ੍ਰਿਫਤਾਰ ਕੀਤਾ। ਛਾਪੇਮਾਰੀ ਦੌਰਾਨ ਸੀਬੀਆਈ ਨੂੰ ਕੋਈ ਸਬੂਤ ਨਹੀਂ ਮਿਲਿਆ, ਨਾ ਕੋਈ ਪੈਸਾ ਮਿਲਿਆ। ਭਲਕੇ ਜ਼ਮਾਨਤ ‘ਤੇ ਸੁਣਵਾਈ ਹੈ। ਮਨੀਸ਼ ਨੂੰ ਕੱਲ੍ਹ ਛੱਡ ਦਿੱਤਾ ਜਾਣਾ ਸੀ। ਇਸ ਲਈ ਅੱਜ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਮਨੀਸ਼ ਨੂੰ ਹਰ ਕੀਮਤ ‘ਤੇ ਅੰਦਰ ਰੱਖਣਾ ਹੈ। ਨਿੱਤ ਨਵੇਂ ਝੂਠੇ ਕੇਸ ਬਣਾ ਕੇ। ਜਨਤਾ ਦੇਖ ਰਹੀ ਹੈ। ਜਨਤਾ ਜਵਾਬ ਦੇਵੇਗੀ।
ਦੱਸ ਦੇਈਏ ਕਿ ਸੀਬੀਆਈ ਸ਼ਰਾਬ ਨੀਤੀ ਵਿੱਚ ਕਥਿਤ ਘਪਲੇ ਦੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ 26 ਫਰਵਰੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਇਸ ਤੋਂ ਬਾਅਦ ਉਹ 7 ਦਿਨਾਂ ਤੱਕ ਸੀਬੀਆਈ ਦੀ ਹਿਰਾਸਤ ਵਿੱਚ ਰਹੇ। ਫਿਰ 6 ਮਾਰਚ ਨੂੰ ਰੌਜ਼ ਐਵੇਨਿਊ ਅਦਾਲਤ ਨੇ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ।

Comment here