ਅਪਰਾਧਸਿਆਸਤਖਬਰਾਂ

ਈ.ਡੀ. ਨੇ ਵਿਦੇਸ਼ੀ ਫੰਡਿੰਗ ਮਾਮਲੇ ‘ਚ ਬੀਬੀਸੀ ‘ਤੇ ਕੀਤਾ ਕੇਸ ਦਰਜ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਗੁਜਰਾਤ ਦੰਗਿਆਂ ਦੇ ਮਾਮਲੇ ਵਿਚ ਸੂਬੇ ਦੇ ਤਤਕਾਲੀਨ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਦਿੱਤੀ ਹੈ। ਬੀਬੀਸੀ ਨੇ ਹਾਲ ਹੀ ਵਿਚ ‘The Modi Question’ ਨਾਂ ਤੋਂ ਇਕ ਵਿਵਾਦਪੂਰਨ ਡਾਕੂਮੈਂਟਰੀ ਤਿਆਰ ਕੀਤੀ ਸੀ। ਇਸ ‘ਤੇ ਰੋਕ ਲਾ ਦਿੱਤੀ ਗਈ ਸੀ। ਇਸ ਡਾਕੂਮੈਂਟਰੀ ਵਿਚ ਬੀਬੀਸੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਕਸ ਖਰਾਬ ਕੀਤੇ ਜਾਣ ਦਾ ਦੋਸ਼ ਹੈ। ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਬੀਬੀਸੀ) ਇੰਡੀਆ ਖ਼ਿਲਾਫ਼ ਇਨਫੋਰਸਮੈਟ ਡਾਇਰੈਕਟੋਰੇਟ ਨੇ ਕੇਸ ਦਰਜ ਕੀਤਾ ਹੈ। ਇਹ ਕੇਸ ਬ੍ਰਿਟਿਸ਼ ਸਮਾਚਾਰ ਸਮੂਹ ਨਾਲ ਜੁੜੀ ਸੰਸਥਾ ਖ਼ਿਲਾਫ਼ ਵਿਦੇਸ਼ੀ ਮੁਦਰਾ ਨਿਯਮ ਦੇ ਨਿਯਮਾਂ ਦੇ ਉਲੰਘਣ ਦੇ ਦੋਸ਼ ‘ਚ ਦਰਜ ਕੀਤਾ ਗਿਆ ਹੈ। ਵਿਦੇਸ਼ੀ ਫੰਡਿੰਗ ਵਿਚ ਬੇਨਿਯਮੀਆਂ ਦੇ ਦੋਸ਼ਾਂ ਵਿਚ ਬੀਬੀਸੀ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਦੱਸ ਦੇਈਏ ਕਿ ਇਹ ਪਹਿਲਾਂ ਮੌਕਾ ਨਹੀਂ ਹੈ, ਜਦੋਂ ਬ੍ਰਿਟਿਸ਼ ਪ੍ਰਸਾਰਕ ਖ਼ਿਲਾਫ਼ ਭਾਰਤੀ ਏਜੰਸੀ ਨੇ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਫਰਵਰੀ ‘ਚ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਨੇ ਬੀਬੀਸੀ ਦੇ ਦਿੱਲੀ ਅਤੇ ਮੁੰਬਈ ਸਥਿਤ ਦਫ਼ਤਰਾਂ ‘ਤੇ ਛਾਪੇਮਾਰੀ ਵੀ ਕੀਤੀ ਸੀ।

Comment here