ਸਿਆਸਤਖਬਰਾਂਦੁਨੀਆ

ਉੱਤਰੀ ਕੋਰੀਆ ਨੇ ਕਰੂਜ਼ ਮਿਜ਼ਾਈਲ ਦਾ ਕੀਤਾ ਪ੍ਰੀਖਣ

ਸਿਓਲ-ਦੱਖਣੀ ਕੋਰੀਆ ਦੇ ਜੁਆਇੰਟ ਚੀਫ਼ ਆਫ਼ ਸਟਾਫ ਨੇ ਦੱਸਿਆ ਕਿ ਉੱਤਰੀ ਕੋਰੀਆ ਨੇ ਕਈ ਕਰੂਜ਼ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਹੈ। ਅਮਰੀਕਾ ਅਤੇ ਦੱਖਣੀ ਕੋਰੀਆ ਦੀ ਫੌਜ ਵੱਲੋਂ ਪਿਛਲੇ ਹਫ਼ਤੇ ਵਿਆਪਕ ਪੱਧਰ ‘ਤੇ ਫੌਜੀ ਅਭਿਆਸ ਸ਼ੁਰੂ ਕਰਨ ਤੋਂ ਬਾਅਦ ਇਹ ਚੌਥੀ ਵਾਰ ਹੈ ਜਦੋਂ ਉੱਤਰੀ ਕੋਰੀਆ ਨੇ ਹਥਿਆਰ ਦਾ ਪ੍ਰੀਖਣ ਕੀਤਾ ਹੈ। ਉੱਤਰੀ ਕੋਰੀਆ ਨੇ ਇਸ ਫੌਜੀ ਅਭਿਆਸ ਨੂੰ ਯੁੱਧ ਦੀ ਰਿਹਰਸਲ ਦੱਸਿਆ ਹੈ। ਉੱਤਰੀ ਕੋਰੀਆ ਨੇ ਉੱਤਰ-ਪੂਰਬੀ ਤੱਟਵਰਤੀ ਸ਼ਹਿਰ ਹਮਹੂੰਗ ਤੋਂ “ਕਈ” ਕਰੂਜ਼ ਮਿਜ਼ਾਈਲਾਂ ਦਾਗੀਆਂ। ਜੁਆਇੰਟ ਚੀਫ਼ ਆਫ਼ ਸਟਾਫ ਨੇ ਦੱਸਿਆ ਕਿ ਦੱਖਣੀ ਕੋਰੀਆ ਅਤੇ ਅਮਰੀਕਾ ਦੇ ਖੁਫੀਆ ਅਧਿਕਾਰੀ ਲਾਂਚ ਦੇ ਬਾਰੇ ‘ਚ ਹੋਰ ਜਾਣਕਾਰੀ ਇਕੱਠੀ ਕਰ ਰਹੇ ਹਨ। ਅਮਰੀਕਾ ਅਤੇ ਦੱਖਣੀ ਕੋਰੀਆ ਦਾ ਫੌਜੀ ਅਭਿਆਸ ਵੀਰਵਾਰ ਨੂੰ ਖਤਮ ਹੋ ਰਿਹਾ ਹੈ।

Comment here