ਵਾਸ਼ਿੰਗਟਨ-ਅਮਰੀਕਾ ਵਿੱਚ ਹਰ ਸਾਲ ਐਚ-1ਬੀ ਬਿਨੈਕਾਰਾਂ ਦੀ ਸਫਲਤਾਪੂਰਵਕ ਚੋਣ ਕਰਨ ਲਈ ਤਿਆਰ ਕੀਤੇ ਗਏ। ਕੰਪਿਊਟਰ ਸਿਸਟਮ ਦੀ ਦੁਰਵਰਤੋਂ ਕੀਤੀ ਗਈ ਹੈ ਅਤੇ ਧੋਖਾਧੜੀ ਦੀਆਂ ਕੋਸ਼ਿਸ਼ਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇੱਕ ਸੰਘੀ ਏਜੰਸੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਐੱਚ-ਬੀ ਵੀਜ਼ਾ ਅਮਰੀਕੀ ਮਾਲਕਾਂ ਨੂੰ ਕੁਝ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨੌਕਰੀ ‘ਤੇ ਰੱਖਣ ਦੀ ਇਜਾਜ਼ਤ ਦਿੰਦਾ ਹੈ।
ਯੂਐੱਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐਸਸੀਆਈਐਸ) ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਉਸ ਨੇ ਵਿੱਤੀ ਸਾਲ 2023 ਅਤੇ ਵਿੱਤੀ ਸਾਲ 2024 ਵਿੱਚ ਮਿਲੇ ਸਬੂਤਾਂ ਦੇ ਅਧਾਰ ‘ਤੇ ਇੱਕ ਵਿਆਪਕ ਧੋਖਾਧੜੀ ਦੀ ਜਾਂਚ ਕੀਤੀ। ਯੂਐਸਸੀਆਈਐਸ ਨੇ ਕਿਹਾ ਕਿ ਉਹ ਅਪਰਾਧਿਕ ਮੁਕੱਦਮਾ ਚਲਾਉਣ ਦੀ ਪ੍ਰਕਿਰਿਆ ਵਿੱਚ ਹੈ।
“ਐਚ-1ਬੀ ਪ੍ਰੋਗਰਾਮ ਸਾਡੇ ਦੇਸ਼ ਦੀ ਇਮੀਗ੍ਰੇਸ਼ਨ ਪ੍ਰਣਾਲੀ ਅਤੇ ਆਰਥਿਕਤਾ ਦਾ ਇੱਕ ਜ਼ਰੂਰੀ ਹਿੱਸਾ ਹੈ ਅਤੇ ਯੂਐਸਸੀਆਈਐਸ ਕਾਨੂੰਨ ਨੂੰ ਲਾਗੂ ਕਰਨ ਅਤੇ ਅਮਰੀਕੀ ਲੇਬਰ ਮਾਰਕੀਟ ਦੀਆਂ ਬਦਲਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ,” । ਉਨ੍ਹਾਂ ਕਿਹਾ, “ਅਸੀਂ ਐਚ-1ਬੀ ਆਧੁਨਿਕੀਕਰਨ ਨਿਯਮ ‘ਤੇ ਕੰਮ ਕਰ ਰਹੇ ਹਾਂ, ਜੋ ਐਚ-1ਬੀ ਰਜਿਸਟ੍ਰੇਸ਼ਨ ਪ੍ਰਣਾਲੀ ‘ਚ ਧੋਖਾਧੜੀ ਅਤੇ ਦੁਰਵਿਵਹਾਰ ਦੀ ਸੰਭਾਵਨਾ ਨੂੰ ਘਟਾਉਣ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਮਜ਼ਬੂਤ ਕਰੇਗਾ। ਐਚ-1ਬੀ ਵੀਜ਼ਾ ਖ਼ਿਲਾਫ਼ ਮੁਹਿੰਮ ਚਲਾ ਰਹੇ ਸਮੂਹ ਯੂਐਸ ਟੈਕ ਵਰਕਰਜ਼ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਅਜਿਹੀਆਂ ਧੋਖਾਧੜੀਆਂ ਬਾਰੇ ਚਿਤਾਵਨੀ ਦੇ ਰਿਹਾ ਹੈ। ਯੂਐਸਸੀਆਈਐਸ ਨੇ ਕਿਹਾ ਕਿ ਐਚ-1ਬੀ ਵੀਜ਼ਾ ਲਈ ਅਰਜ਼ੀਆਂ ਦੀ ਗਿਣਤੀ ਹਰ ਸਾਲ ਵਧ ਰਹੀ ਹੈ। ਇਸ ਦੌਰਾਨ ਫੈਡਰਲ ਏਜੰਸੀ ਨੇ ਬਿਨੈਕਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਜਾਂ ਕੰਪਨੀ ਵੱਲੋਂ ਦਿੱਤੀ ਗਈ ਜਾਣਕਾਰੀ ਗਲਤ ਪਾਈ ਗਈ ਅਤੇ ਜੇਕਰ ਕੋਈ ਗਲਤੀ ਹੋਈ ਤਾਂ ਅਰਜ਼ੀ ਰੱਦ ਕਰ ਦਿੱਤੀ ਜਾਵੇਗੀ। ਯੂਐਸਸੀਆਈਐਸ ਨੇ ਕਿਹਾ ਹੈ ਕਿ ਉਹ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਕਾਨੂੰਨ ਨੂੰ ਲਾਗੂ ਕਰਨ ਦੀ ਵੀ ਤਿਆਰੀ ਕਰ ਰਿਹਾ ਹੈ।
ਐਚ-1ਬੀ ਵੀਜ਼ਾ ਪ੍ਰਣਾਲੀ ‘ਚ ਧੋਖਾਧੜੀ ਦੀਆਂ ਵਧ ਰਹੀਆਂ ਕੋਸ਼ਿਸ਼ਾਂ

Comment here