ਅਪਰਾਧਸਿਆਸਤਖਬਰਾਂ

ਐਨਆਈਏ ਵੱਲੋਂ ਪੰਜਾਬ ਤੇ ਹਰਿਆਣਾ ਸਣੇ ਕਈ ਸੂਬਿਆਂ ‘ਚ ਛਾਪੇਮਾਰੀ ਜਾਰੀ

ਚੰਡੀਗੜ੍ਹ-ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਗੈਂਗਸਟਰ ਅਤੇ ਅੱਤਵਾਦੀ ਗਠਜੋੜ ਨੂੰ ਲੈ ਕੇ ਦੇਸ਼ ਭਰ ਵਿੱਚ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਐਨਆਈਏ ਦੀ ਇਹ ਛਾਪੇਮਾਰੀ ਲਗਾਤਾਰ ਜਾਰੀ ਹੈ। ਜਿਨ੍ਹਾਂ 4 ਸੂਬਿਆਂ ‘ਚ ਇਹ ਛਾਪੇਮਾਰੀ ਹੋ ਰਹੀ ਹੈ, ਉਨ੍ਹਾਂ ‘ਚ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੰਜਾਬ ਸ਼ਾਮਲ ਹਨ। ਐਨਆਈਏ ਨੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਗਠਜੋੜ ਨੂੰ ਲੈ ਕੇ ਕੁੱਲ 5 ਮਾਮਲੇ ਦਰਜ ਕੀਤੇ ਹਨ ਅਤੇ ਇਸ ਤਹਿਤ ਇਹ ਕਾਰਵਾਈ ਚੱਲ ਰਹੀ ਹੈ।ਪੰਜਾਬ ਦੀ ਗੱਲ ਕਰੀਏ ਤਾਂ ਇੱਥੋਂ ਦੇ 12 ਜ਼ਿਲ੍ਹਿਆਂ ਵਿੱਚ ਐਨਆਈਏ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਨੇ ਬਠਿੰਡਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ 4 ਤੋਂ 5 ਥਾਵਾਂ ’ਤੇ ਛਾਪੇ ਮਾਰੇ ਹਨ। ਇਸ ਦੇ ਨਾਲ ਹੀ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਦੇ ਕਈ ਇਲਾਕਿਆਂ ‘ਚ ਐਨਆਈਏ ਦੀ ਕਾਰਵਾਈ ਜਾਰੀ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਛਾਪੇਮਾਰੀ ‘ਚ ਖਾਸ ਕਰਕੇ ਵਿਦੇਸ਼ੀ ਫੰਡਿੰਗ, ਟੈਰਰ ਫੰਡਿੰਗ ਅਤੇ ਦੇਸ਼ ਵਿਰੋਧੀ ਤਾਕਤਾਂ ਦੇ ਸਬੰਧ ਨੂੰ ਲੈ ਕੇ ਕਈ ਅਹਿਮ ਸੁਰਾਗ ਮਿਲੇ ਹਨ, ਜਿਸ ਤੋਂ ਬਾਅਦ ਇਕੱਲੇ ਪੰਜਾਬ ‘ਚ 60 ਤੋਂ ਵੱਧ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Comment here