ਖਬਰਾਂ

ਐਸ ਸੀ ਮਾਮਲਿਆਂ ਦੀ ਜਾਂਚ ਲਈ ਪੜਤਾਲੀਆ ਸੈੱਲ ਬਣਾਉਣ ਦਾ ਆਦੇਸ਼

ਚੰਡੀਗੜ-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇੱਕ ਚਿੱਠੀ ਰਾਹੀਂ ਪੰਜਾਬ ਪੁਲਿਸ ਦੇ ਮੁਖੀ ਨੂੰ ਆਦੇਸ਼ ਦਿੱਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਪੜਤਾਲ ਲਈ ਪੜਤਾਲੀਆ ਸੈੱਲ ਸਥਾਪਤ ਕੀਤਾ ਜਾਵੇ। ਕਿਉੰਕਿ ਪੜਤਾਲੀਆ ਰਿਪੋਰਟਾਂ ਨੂੰ ਵਾਚਨ ਅਤੇ ਸ਼ਿਕਾਇਤ ਕਰਤਾਵਾਂ ਨੂੰ ਸੁਣਨ ਉਪਰੰਤ ਕਮਿਸ਼ਨ ਨੇ ਮਹਿਸੂਸ ਕੀਤਾ  ਕਿ ਬਹੁਤ ਸਾਰੀਆਂ ਸ਼ਿਕਾਇਤਾਂ ਸੱਚੀਆਂ ਹੋਣ ਦੇ ਬਾਵਜੂਦ ਵੀ ਪੜਤਾਲੀਆ ਰਿਪੋਰਟਾਂ ਐਸ.ਸੀ. ਵਰਗ ਦੇ ਖਿਲਾਫ਼ ਹੀ ਕੀਤੀਆਂ ਜਾਂਦੀਆਂ ਹਨ।

ਉਹਨਾਂ ਕਿਹਾ ਕਿ ਇਸ ਵਰਤਾਰੇ ਨੂੰ ਵੇਖਦੇ ਹੋਏ ਕਮਿਸ਼ਨ ਵਲੋਂ ਚਾਰ ਮੈਂਬਰੀ ਪੜਤਾਲੀਆ ਸੈੱਲ ਗਠਿਤ ਕਰਨ ਲਈ ਕਿਹਾ ਗਿਆ ਹੈ, ਜਿਸ ਦਾ ਮੁਖੀ ਅਨੁਸੂਚਿਤ ਜਾਤੀ ਨਾਲ ਸਬੰਧਤ ਆਈ.ਜੀ. ਰੈਂਕ ਦਾ ਪੁਲਿਸ ਅਧਿਕਾਰੀ ਹੋਵੇ ਅਤੇ ਡੀ.ਆਈ.ਜੀ. ਅਤੇ ਏ.ਆਈ.ਜੀ. ਰੈਂਕ ਦੇ ਅਧਿਕਾਰੀ ਮੈਂਬਰ ਹੋਣ। ਇਸ ਤੋਂ ਇਲਾਵਾ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਕਾਨੂੰਨੀ ਸਲਾਹਕਾਰ ਵੀ ਸ਼ਾਮਲ ਕੀਤਾ ਜਾਵੇ। ਇਸ ਸਬੰਧੀ ਕੀਤੀ ਗਈ ਕਾਰਵਾਈ ਬਾਰੇ 15 ਦਿਨਾਂ ਵਿਚ ਕਮਿਸ਼ਨ ਨੂੰ ਜਾਣੂ ਕਰਵਾਉਣ ਬਾਰੇ ਵੀ ਹਦਾਇਤ ਕੀਤੀ ਗਈ ਹੈ।

Comment here