ਸਿਆਸਤਖਬਰਾਂਚਲੰਤ ਮਾਮਲੇ

ਐੱਸਐੱਸਪੀ ਚਾਹਲ ਰਿਲੀਵ ਮਾਮਲਾ-ਭਗਵੰਤ ਮਾਨ ਨੇ ਗਵਰਨਰ ਨੂੰ ਚਿੱਠੀ ਲਿਖੀ

ਚੰਡੀਗੜ੍ਹ-ਇੱਥੋਂ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੂੰ ਲੈ ਕੇ ਜਾਰੀ ਵਿਵਾਦ ਹੋਰ ਗਰਮਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਗਵਰਨਰ ਨੂੰ ਚਿੱਠੀ ਲਿਖੀ ਦੀ । ਜਿਸ ਤੋਂ ਬਾਅਦ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐੱਸਐੱਸਪੀ ਚੰਡੀਗੜ੍ਹ ਕੁਲਦੀਪ ਸਿੰਘ ਚਾਹਲ ਨੂੰ ਸਮੇਂ ਤੋਂ ਪਹਿਲਾਂ ਰਿਲੀਵ ਕੀਤੇ ਜਾਣ ਸਬੰਧੀ ਲਿਖੀ ਚਿੱਠੀ ਦਾ ਜਵਾਬ ਦਿੱਤਾ ਹੈ। ਇਸ ਚਿੱਠੀ ਦੇ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਐੱਸਐੱਸਪੀ ਨੂੰ ਰਿਲੀਵ ਕਰਨ ਸਬੰਧੀ 28 ਨਵੰਬਰ ਨੂੰ ਹੀ ਮੁੱਖ ਸਕੱਤਰ ਪੰਜਾਬ ਨੂੰ ਫੋਨ ‘ਤੇ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਸੀ ਅਤੇ ਇਸ ਤੋਂ ਬਾਅਦ ਲਗਾਤਾਰ ਨਵੇਂ ਪੈਨਲ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਤੁਸੀਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਦੇ ਪ੍ਰਚਾਰ ‘ਚ ਰੁੱਝੇ ਹੋਏ ਸੀ, ਸ਼ਾਇਦ ਇਸ ਲਈ ਤੁਹਾਨੂੰ ਇਸ ਬਾਰੇ ਬਤਾ ਨਹੀਂ ਸੀ।
ਉੱਧਰ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵੱਡੇ ਸਵਾਲ ਚੁੱਕੇ ਹਨ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਇਹ ਬਹੁਤ ਹਾਸੋਹੀਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਬੰਧੀ ਜਾਣਕਾਰੀ ਹੀ ਨਹੀਂ ਹੈ। ਉਨ੍ਹਾਂ ਨੇ ਹੈਰਾਨੀ ਜਤਾਈ ਹੈ ਕਿ ਪੰਜਾਬ ਦੀ ਸਰਕਾਰ ਕਿਵੇਂ ਚਲਾਈ ਜਾ ਰਹੀ ਹੈ।

Comment here