ਸਿਆਸਤਖਬਰਾਂਦੁਨੀਆ

ਓ.ਆਈ.ਸੀ. ਕੌਂਸਲ ਅਫਗਾਨਿਸਤਾਨ ਦੇ ਲੋਕਾਂ ਦੀ ਮਦਦ ਕਰੇ-ਪਾਕਿ

ਇਸਲਾਮਾਬਾਦ-ਓ.ਆਈ.ਸੀ. ਦੀ ਪ੍ਰਧਾਨਗੀ ਕਰ ਰਹੇ ਸਾਊਦੀ ਅਰਬ ਦੀ ਪਹਿਲਕਦਮੀ ਤੋਂ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵਿਸ਼ੇਸ਼ ਸੈਸ਼ਨ ਦੀ ਮੇਜ਼ਬਾਨੀ ਦਾ ਐਲਾਨ ਕੀਤਾ। ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਇਸ ਪਹਿਲ ਦਾ ਪੂਰਾ ਸਮਰਥਨ ਕਰਦਾ ਹੈ। ਅਸੀਂ 17 ਦਸੰਬਰ, 2021 ਨੂੰ ਇਸਲਾਮਾਬਾਦ ਵਿੱਚ ਮੀਟਿੰਗ ਦੀ ਮੇਜ਼ਬਾਨੀ ਕਰਨ ਦੀ ਪੇਸ਼ਕਸ਼ ਵੀ ਕੀਤੀ ਹੈ। ਸਾਨੂੰ ਭਰੋਸਾ ਹੈ ਕਿ ਓ.ਆਈ.ਸੀ. ਮੈਂਬਰ ਦੇਸ਼ ਇਸ ਪ੍ਰਸਤਾਵ ਦਾ ਸਮਰਥਨ ਕਰਨਗੇ।
ਪਾਕਿਸਤਾਨ ਨੇ ਬੀਤੇ ਸੋਮਵਾਰ ਨੂੰ ਅਫਗਾਨਿਸਤਾਨ ਦੀ ਸਥਿਤੀ ’ਤੇ ਇਸਲਾਮਿਕ ਸਹਿਯੋਗ ਸੰਗਠਨ (ਓ.ਆਈ.ਸੀ.) ਦੇ ਵਿਦੇਸ਼ ਮੰਤਰੀ ਪ੍ਰੀਸ਼ਦ ਦੇ ਵਿਸ਼ੇਸ਼ ਸੈਸ਼ਨ ਦੀ ਮੇਜ਼ਬਾਨੀ ਕਰਨ ਦੀ ਪੇਸ਼ਕਸ਼ ਕੀਤੀ। ਨਾਲ ਹੀ ਮੈਂਬਰ ਦੇਸ਼ਾਂ ਨੂੰ ਅਪੀਲ ਕੀਤੀ ਕਿ ਉਹ ਅਫਗਾਨਿਸਤਾਨ ਦੇ ਲੋਕਾਂ ਦੀ ਮਦਦ ਕਰਨ ਜੋ ਭੋਜਨ ਅਤੇ ਹੋਰ ਜ਼ਰੂਰੀ ਵਸਤਾਂ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ।

Comment here