ਸਿਆਸਤਖਬਰਾਂ

ਔਰਬਿਟ ਤੇ ਨਿਊ ਦੀਪ ਬੱਸਾਂ ਜ਼ਬਤ, ਪਰਮਿਟ ਰੱਦ ਕਰਨ ਦੇ ਮਾਮਲੇ ਚ ਚੰਨੀ ਸਰਕਾਰ ਹਾਰੀ

ਚੰਡੀਗੜ੍ਹ- ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਹਾਲ ਹੀ ਵਿੱਚ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਬਾਦਲ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਅਤੇ ਬਾਦਲ ਦਲ ਦੇ ਆਗੂ ਡਿੰਪੀ ਢਿੱਲੋਂ ਦੀ ਮਾਲਕੀ ਵਾਲੀ ਨਿਊ ਦੀਪ ਬੱਸ ਕੰਪਨੀਆਂ ਦੀਆਂ ਬਸਾਂ ਜ਼ਬਤ ਅਤੇ ਪਰਮਿਟ ਰੱਦ ਕਰਨ ਦੇ ਆਦੇਸ਼ ਦਿਤੇ ਗਏ ਸੀ. ਉਕਤ ਦੋਵੇਂ ਕੰਪਨੀਆਂ ਨੇ ਹਾਈਕੋਰਟ ਦਾ ਰੁਖ ਕੀਤਾ ਸੀ, ਅੱਜ ਇਸ ਮਾਮਲੇ ਚੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਮਾਮਲੇ ਵਿੱਚ ਬਸਾਂ ਜਬਤ ਕਰਨ ਅਤੇ ਪਰਮਿਟ ਰੱਦ ਕਰਨ ਦੇ ਹੁਕਮਾਂ ਨੂੰ ਰੱਦ ਕਰਕੇ ਵੱਡਾ ਝਟਕਾ ਦਿੱਤਾ। ਹਾਈਕੋਰਟ ਨੇ ਅੱਜ ਸੁਣਵਾਈ ਦੌਰਾਨ ਦੋਵੇਂ ਬਸ ਕੰਪਨੀਆਂ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਦੋਵੇਂ ਬਸ ਕੰਪਨੀਆਂ ਦੀਆਂ ਪਟੀਸ਼ਨਾਂ ਮਨਜੂਰ ਕਰ ਲਈਆਂ। ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਐਡਵੋਕੇਟ ਜਨਰਲ ਡੀ.ਐਸ. ਪਟਵਾਲੀਆ ਪੇਸ਼ ਹੋਏ ਸਨ ਅਤੇ ਸਰਕਾਰ ਇਹ ਦੋਵੇਂ ਕੇਸ ਹਾਈ ਕੋਰਟ ਵਿੱਚ ਹਾਰ ਚੁੱਕੀ ਹੈ। ਸਪੱਸ਼ਟ ਹੈ ਕਿ ਪਟਵਾਲੀਆ ਇਨ੍ਹਾਂ ਦੋਵਾਂ ਮਾਮਲਿਆਂ ਵਿਚ ਸਰਕਾਰ ਨੂੰ ਬਚਾ ਨਹੀਂ ਸਕੇ ਸਨ, ਪਟਵਾਲੀਆ ਨੇ ਆਪਣੀ ਤਰਫੋਂ ਇਨ੍ਹਾਂ ਦੋਵਾਂ ਮਾਮਲਿਆਂ ਦਾ ਵਧੀਆ ਤਰੀਕੇ ਨਾਲ ਬਚਾਅ ਕੀਤਾ ਸੀ। ਪਰ ਉਹ ਕਿਸੇ ਵੀ ਤਰ੍ਹਾਂ ਸਰਕਾਰ ਦੇ ਉਸ ਹੁਕਮ ਨੂੰ ਨਹੀਂ ਬਚਾ ਸਕੇ, ਜਿਸ ਤਹਿਤ ਸਰਕਾਰ ਨੇ ਨਿਊ ਦੀਪ ਅਤੇ ਬਾਦਲ ਦੇ ਔਰਬਿਟ ਐਵੀਏਸ਼ਨ ਦੇ ਪਰਮਿਟ ਰੱਦ ਕਰਕੇ ਬੱਸਾਂ ਨੂੰ ਜ਼ਬਤ ਕਰ ਲਿਆ ਸੀ।

 

Comment here