ਸਿਆਸਤਖਬਰਾਂ

ਕਰਨਾਲ ਚ ਪ੍ਰਸ਼ਾਸਨ ਨੇ ਗੋਡੇ ਟੇਕੇ, ਕਿਸਾਨਾਂ ਦਾ ਧਰਨਾ ਖਤਮ

ਕਰਨਾਲ- ਇੱਥੇ ਪੰਜ ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਵਿਰੋਧ ਧਰਨਾ ਅੱਜ ਖ਼ਤਮ ਹੋ ਗਿਆ । ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਿਸਾਨ ਆਗੂਆਂ ਦਰਮਿਆਨ ਹੋਈ ਮੀਟਿੰਗ ਵਿੱਚ ਸਹਿਮਤੀ ਬਣ ਗਈ ਹੈ। ਇਸ ਦੌਰਾਨ ਸਿੰਜਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ (ਏਸੀਐਸ) ਦੇਵੇਂਦਰ ਸਿੰਘ ਨੇ ਕਿਹਾ ਕਿ ਸੇਵਾਮੁਕਤ ਜੱਜ ਲਾਠੀਚਾਰਜ ਦੌਰਾਨ ਕਿਸਾਨ ਦੀ ਮੌਤ ਦੀ ਨਿਆਂਇਕ ਜਾਂਚ ਕਰਨਗੇ। ਇਸ ਦੇ ਨਾਲ ਹੀ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਦੋ ਜੀਆਂ ਨੂੰ ਡੀ ਸੀ ਰੇਟ ਤੇ ਨੌਕਰੀਆਂ ਦਿੱਤੀਆਂ ਜਾਣਗੀਆਂ। ਇੰਨਾ ਹੀ ਨਹੀਂ, ਜਦੋਂ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ, ਐਸਡੀਐਮ ਆਯੂਸ਼ ਸਿਨਹਾ  ਛੁੱਟੀ ‘ਤੇ ਰਹਿਣਗੇ। ਕਿਸਾਨ ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰਕ ਮੈਂਬਰਾਂ ਨੂੰ ਡੀਸੀ ਰੇਟ ‘ਤੇ ਦੋ ਨੌਕਰੀਆਂ ਮਿਲਣਗੀਆਂ। ਇਸ ਦੇ ਨਾਲ, ਉਨ੍ਹਾਂ ਨੇ ਕਿਹਾ ਕਿ ਜੇ ਪ੍ਰਸ਼ਾਸਨ ਨੇ ਐਸਡੀਐਮ ਦੇ ਵਿਰੁੱਧ ਐਫਆਈਆਰ ਦਰਜ ਕਰਦਾ ਹੈ ਤਾਂ ਉਸ ਦੇ ਬਚਣ ਦੀ ਵਧੇਰੇ ਸੰਭਾਵਨਾ ਹੈ, ਇਸ ਲਈ ਹਾਈ ਕੋਰਟ ਦੇ ਰਿਟਾਇਰਡ ਜੱਜ ਮਾਮਲੇ ਦੀ ਜਾਂਚ ਕਰਨਗੇ।

Comment here