ਸਿਆਸਤਖਬਰਾਂਚਲੰਤ ਮਾਮਲੇ

ਕਸ਼ਮੀਰੀ ਸਿੱਖਾਂ ਦੀ ਸੁਰੱਖਿਆ ਲਈ ਤੈਨਾਤ ਹੋਣ ਸਿੱਖ ਬਟਾਲੀਅਨਾਂ- ਰਵਨੀਤ ਬਿੱਟੂ

ਨਵੀਂ ਦਿੱਲੀ :  ਲੁਧਿਆਣਾ ਤੋਂ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਨੇ ਕੱਲ੍ਹ ਸੰਸਦ ਵਿੱਚ ਭਾਜਪਾ ਨੂੰ ਭਾਸ਼ਾ ਦੀ ਮਰਿਆਦਾ ਸਮਝਾਈ।  ਉਨ੍ਹਾਂ ਸੰਸਦ ਮੈਂਬਰਾਂ ਵਲੋਂ ਵਰਤੀ ਗਈ ਸ਼ਬਦਾਵਲੀ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ ਅਤੇ ਕਿਹਾ ਕਿ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਹਾਊਸ ਨੂੰ ਪੂਰੀ ਦੁਨੀਆ ਦੇਖ ਰਹੀ ਹੈ ਜਿਥੇ ਭਾਜਪਾ ਸਾਂਸਦਾਂ ਵਲੋਂ ਗ਼ਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਖਾਸ ਤੌਰ ‘ਤੇ ਪਾਰਲੀਮੈਂਟ ਅਫੇਅਰ ਮੰਤਰੀ ਜੀ ਦੀ ਭਾਸ਼ਾ ਵਿਚ ਸੁਧਾਰ ਕਰਨ ਦੀ ਲੋੜ ਹੈ ਜਿਸ ਲਈ ਉਨ੍ਹਾਂ ਦੀ ਢੁਕਵੀਂ ਟਰੇਨਿੰਗ ਹੋਈ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਇਸ ਪਾਰਲੀਮੈਂਟ ਵਿਚ ਕਿਹੋ ਜਿਹੇ ਸ਼ਬਦਾਂ ਦੀ ਵਰਤੋਂ ਕਰਨੀ ਹੈ ਅਤੇ ਉਨ੍ਹਾਂ ਨੂੰ ਭਾਸ਼ਾ ਦੀ ਮਰਿਆਦਾ ਸਮਝ ਆ ਸਕੇ। ਅਜਿਹੀ ਸ਼ਬਦਾਵਲੀ ਦੀ ਵਰਤੋਂ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਦੀ ਗੱਲ ‘ਤੇ ਬੋਲਦਿਆਂ ਸਪੀਕਰ ਨੇ ਕਿਹਾ ਕਿ ਅੱਗੇ ਤੋਂ ਜੇਕਰ ਕੋਈ ਵੀ ਅਜਿਹੀ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰੇਗਾ ਤਾਂ ਉਸ ਨੂੰ ਸਦਨ ਵਿਚੋਂ ਕੱਢ ਦਿਤਾ ਜਾਵੇਗਾ। ਰਵਨੀਤ ਬਿੱਟੂ ਨੇ ਕੇਂਦਰੀ ਬਲ ਜਿਵੇਂ ਸੀ.ਆਰ.ਪੀ.ਐਫ., ਬੀ.ਐਸ.ਐਫ., ਸੀ.ਐਸ.ਐਫ. ਅਤੇ ਆਈ.ਟੀ.ਬੀ.ਪੀ. ਅਤੇ ਹੋਰ ਕੇਂਦਰੀ ਬਲਾਂ ਦੇ ਖਰਚੇ ਵਲ ਧਿਆਨ ਦੇਣ ਲਈ ਕਿਹਾ ਕਿਉਂਕਿ ਉਥੋਂ ਦੀ ਕੇਂਦਰੀ ਫੋਰਸ ਦਾ ਖਰਚਾ ਭਾਵੇਂ ਕੇਂਦਰ ਵਲੋਂ ਕੀਤਾ ਜਾਂਦਾ ਹੈ ਪਰ 10 ਫ਼ੀਸਦੀ ਖਰਚਾ ਸੂਬੇ ‘ਤੇ ਆਉਂਦਾ ਹੈ। ਜੰਮੂ ਕਸ਼ਮੀਰ ਸਰਕਾਰ ਵਲੋਂ ਵਾਰ-ਵਾਰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਵੱਲੋਂ ਇਹ ਬੋਝ ਨਹੀਂ ਝੱਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਵੀ ਸੂਬੇ ਨੂੰ ਪੈਕੇਜ ਦਿਤਾ ਜਾਂਦਾ ਹੈ ਤਾਂ ਉਸ ਦਾ ਵੱਡਾ ਹਿੱਸਾ ਇਸ ਵਿਚ ਹੀ ਖਰਚ ਹੋ ਜਾਂਦਾ ਹੈ ਜੋ ਕੇਂਦਰ ਸਰਕਾਰ ਨੂੰ ਚੁੱਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਰਮੀ ਦਾ ਵਾਧੂ ਖਰਚਾ ਸੂਬਾ ਸਰਕਾਰ ‘ਤੇ ਨਾ ਪਾ ਕੇ ਸਗੋਂ ਕੇਂਦਰ ਵਲੋਂ ਚੁੱਕਿਆ ਜਾਣਾ ਚਾਹੀਦਾ ਹੈ। ਸਾਂਸਦ ਬਿੱਟੂ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਸਿੱਖਾਂ ਦੀ ਘੱਟ ਗਿਣਤੀ ਹੈ ਅਤੇ ਪਿਛਲੇ ਸਮੇਂ ਵਿਚ ਕਈ ਸਿਖਾਂ ‘ਤੇ ਹਮਲੇ ਵੀ ਹੋਏ ਹਨ। ਉਥੇ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਉਥੇ ਦੋ ਸਿੱਖ ਬਟਾਲੀਅਨ ਤੈਨਾਤ ਕਰਨੀਆਂ ਚਾਹੀਦੀਆਂ ਹਨ ਅਤੇ ਇਸ ਲਈ ਵਿਸ਼ੇਸ਼ ਪੈਕੇਜ ਵੀ ਦਿਤਾ ਜਾਣਾ ਚਾਹੀਦਾ ਹੈ ਤਾਂ ਜੋ ਦਹਿਸ਼ਤ ਦੇ ਮਾਹੌਲ ਵਿਚ ਰਹਿ ਰਹੇ ਸਿੱਖਾਂ ਨੂੰ ਸੁਰੱਖਿਅਤ ਮਾਹੌਲ ਦਿਤਾ ਜਾ ਸਕੇ।

Comment here