ਚੰਡੀਗੜ੍ਹ-ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਬਠਿੰਡਾ ਵਿਖੇ ਉਚ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ।ਇਸ ਮੀਟਿੰਗ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਬਿਆਨ ਦਿੱਤਾ ਹੈ ਕਿ ਕੋਈ ਵੀ ਮੁਲਜ਼ਮ ਹੋਵੇ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਕਾਨੂੰਨ ਦੇ ਮੁਤਾਬਕ ਮੁਲਜ਼ਮਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਡੀਜੀਪੀ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੀ ਬਿਆਨ ਦਿੱਤਾ ਹੈ ਕਿ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਨੇ ਕਿਹਾ ਕਿ ਜੋ ਵਾਂਟੇਡ ਹੈ ਉਸ ਨੂੰ ਫੜਾਂਗੇ।
ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਬਾਰੇ ਕੇਂਦਰੀ ਏਜੰਸੀਆਂ ਤੋਂ ਇਨਪੁਟਸ ਮਿਲਣ ਤੋਂ ਬਾਅਦ ਰਾਜਸਥਾਨ ਵਿਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਰਾਜਸਥਾਨ ਦੇ ਡੀਜੀਪੀ ਉਮੇਸ਼ ਮਿਸ਼ਰਾ ਨੇ ਪੁਸ਼ਟੀ ਕੀਤੀ ਕਿ ਹਨੂੰਮਾਨਗੜ੍ਹ ਅਤੇ ਸ੍ਰੀਗੰਗਾਨਗਰ ਜ਼ਿਲ੍ਹਿਆਂ ਵਿੱਚ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਪੁਲਿਸ ਅਤੇ ਹੋਰ ਏਜੰਸੀਆਂ ਨੂੰ ਵੀ ਕੁਝ ਅਹਿਮ ਸਫਲਤਾ ਮਿਲੀ ਹੈ ਪਰ ਜਦੋਂ ਤੱਕ ਸਰਚ ਆਪ੍ਰੇਸ਼ਨ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਇਸ ਨੂੰ ਗੁਪਤ ਰੱਖਿਆ ਜਾਵੇਗਾ।
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜਸਥਾਨ ‘ਚ ਚੱਲ ਰਹੇ ਸਰਚ ਆਪਰੇਸ਼ਨ ‘ਚ ਪੰਜਾਬ ਅਤੇ ਰਾਜਸਥਾਨ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦੇ ਠੋਸ ਸੂਤਰਾਂ ਅਨੁਸਾਰ ਇਨਪੁਟ ਮਿਲੇ ਸਨ ਕਿ ਅੰਮ੍ਰਿਤਪਾਲ ਦੀ ਪੰਜਾਬ ਨਾਲ ਲੱਗਦੀ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਇਲਾਕੇ ਵਿੱਚ ਹੋਣ ਦੇ ਸ਼ੱਕ ਦੇ ਚੱਲਦਿਆਂ ਰਾਜਸਥਾਨ ਪੁਲਿਸ ਨਾਲ ਤਾਲਮੇਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਕਾਨੂੰਨ ਮੁਤਾਬਕ ਮੁਲਜ਼ਮਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਯਾਦਵ

Comment here