ਸਿਆਸਤਖਬਰਾਂਦੁਨੀਆ

ਕਾਬੁਲ ਦੇ ਮੰਦਰ ’ਚ ਸ਼ਾਂਤੀ ਤੇ ਖੁਸ਼ਹਾਲੀ ਲਈ ਹਿੰਦੂਆਂ ਨੇ ਕੀਤੀ ਅਰਦਾਸ

ਕਾਬੁਲ-ਬੀਤੇ ਦਿਨੀਂ ਨਵਰਾਤਰੀ ਦੇ ਤਿਉਹਾਰ ਦੌਰਾਨ ਘੱਟ ਗਿਣਤੀ ਹਿੰਦੂ ਭਾਈਚਾਰੇ ਨੇ ਕਾਬੁਲ ਮੰਦਰ ’ਚ ਇਕੱਠੇ ਹੇ ਕੇ ‘ਹਰੇ ਰਾਮਾ-ਹਰੇ ਕ੍ਰਿਸ਼ਨਾ’ ਭਜਨ ਗਾਏ ਤੇ ਕੀਰਤਨ ਕੀਤਾ। ਇਸ ਦੌਰਾਨ ਅਫਗਾਨਿਸਤਾਨ ਦੇ ਘੱਟ ਗਿਣਤੀ ਸਿੱਖ ਤੇ ਇਸਾਈ ਭਾਈਚਾਰੇ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਇਕੱਠੇ ਹੋਏ ਲੋਕਾਂ ਨੇ ਆਰਥਿਕ ਤੇ ਸਮਾਜਿਕ ਮੁਸ਼ਕਲਾਂ ਦਾ ਹਵਾਲਾ ਦਿੰਦੇ ਹੋਏ ਭਾਰਤ ਨੂੰ ਸੁਰੱਖਿਅਤ ਬਾਹਰ ਕੱਣ ਦੀ ਅਪੀਲ ਕੀਤੀ। ਧਾਰਮਿਕ ਸਮਾਗਮ ਵਿੱਚ ਅਫਗਾਨਿਸਤਾਨ ਵਿੱਚ ਸ਼ਾਂਤੀ ਤੇ ਖੁਸ਼ਹਾਲੀ ਦੇ ਨਾਲ-ਨਾਲ ਭਾਰਤ ਦੇ ਲੋਕਾਂ ਲਈ ਅਰਦਾਸ ਵੀ ਕੀਤੀ ਗਈ।
ਦੱਸ ਦੇਈਏ ਕਿ 15 ਅਗਸਤ ਨੂੰ ਤਾਲਿਬਾਨ ਨੇ ਪੰਜਸ਼ੀਰ ਨੂੰ ਛੱਡ ਕੇ ਪੂਰੇ ਅਫਗਾਨਿਸਤਾਨ ’ਤੇ ਕਬਜ਼ਾ ਕਰ ਲਿਆ ਤੇ 7 ਸਤੰਬਰ ਨੂੰ ਅੰਤਰਿਮ ਸਰਕਾਰ ਦਾ ਐਲਾਨ ਕੀਤਾ। ਤਾਲਿਬਾਨ ਦੇ ਆਉਣ ਤੋਂ ਬਾਅਦ ਹਜ਼ਾਰਾਂ ਤੇ ਹਜ਼ਾਰਾਂ ਲੋਕ ਦੇਸ਼ ਛੱਡ ਚੁੱਕੇ ਹਨ। ਸਭ ਤੋਂ ਵੱਡਾ ਸੰਕਟ ਔਰਤਾਂ, ਬੱਚਿਆਂ ਅਤੇ ਘੱਟ ਗਿਣਤੀਆਂ ’ਤੇ ਹੈ। ਅਜਿਹੀ ਸਥਿਤੀ ਵਿੱਚ, ਦੁਨੀਆ ਦੇ ਦੇਸ਼ ਤਾਲਿਬਾਨ ਤੋਂ ਔਰਤਾਂ, ਬੱਚਿਆਂ ਤੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਚਿੰਤਾ ਪ੍ਰਗਟ ਕਰ ਰਹੇ ਹਨ।
ਮੰਗਲਵਾਰ ਨੂੰ ਜੀ-20 ਦੇਸ਼ਾਂ ਦੇ ਨੇਤਾਵਾਂ ਨੇ ਸੁਤੰਤਰ ਅੰਤਰਰਾਸ਼ਟਰੀ ਸੰਗਠਨਾਂ ਦੁਆਰਾ ਅਫਗਾਨ ਲੋਕਾਂ ਨੂੰ ਸਿੱਧੀ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨ ਤੇ ਔਰਤਾਂ, ਲੜਕੀਆਂ ਅਤੇ ਘੱਟ ਗਿਣਤੀ ਸਮੂਹਾਂ ਦੇ ਮੈਂਬਰਾਂ ਸਮੇਤ ਸਾਰੇ ਅਫਗਾਨ ਲੋਕਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਨੂੰ ਉਤਸ਼ਾਹਤ ਕਰਨ ਦੀ ਆਪਣੀ ਸਮੂਹਿਕ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

Comment here