ਅਪਰਾਧਸਿਆਸਤਖਬਰਾਂ

ਕੇਂਦਰੀ ਮੰਤਰੀ ਰਾਣੇ ਪੁਲਸ ਦੀ ਹਿਰਾਸਤ ਚ, ਊਧਵ ਨੂੰ ਥੱਪੜ ਮਾਰਨ ਦੀ ਗੱਲ ਦਾ ਹੈ ਵਿਵਾਦ

ਮੁੰਬਈ-ਕੇਂਦਰੀ ਮੰਤਰੀ ਨਰਾਇਣ ਰਾਣੇ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਵਿਰੁੱਧ ਵਿਵਾਦਤ ਟਿੱਪਣੀ ਕਰਨ ਦੇ ਕਾਰਨ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਰਾਣੇ ਨੇ ਕਿਹਾ ਸੀ ਕਿ ਸੁਤੰਤਰਤਾ ਦਿਵਸ ਦੇ ਸੰਬੋਧਨ ਵਿੱਚ ਠਾਕਰੇ ਭੁੱਲ ਗਏ ਕਿ ਦੇਸ਼ ਦੀ ਆਜ਼ਾਦੀ ਨੂੰ ਕਿੰਨੇ ਸਾਲ ਹੋਏ ਹਨ। ਜੇ ਉਸ ਵੇਲੇ ਉਹ ਉਥੇ ਹੁੰਦੇ ਤਾਂ ਠਾਕਰੇ ਦੇ ਥੱਪੜ ਮਾਰ ਦਿੰਦੇ। ਰਾਣੇ ਨੇ ਅਦਾਲਤ ਵਿੱਚ ਅਗਾਂਊ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਇਸ ਦੇ ਨਾਲ ਹੀ ਬੰਬੇ ਹਾਈ ਕੋਰਟ ਨੇ ਵੀ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਜਿਹੀ ਸਥਿਤੀ ਵਿੱਚ ਨਾਸਿਕ ਪੁਲਿਸ ਦਾ ਵਿਸ਼ੇਸ਼ ਦਸਤਾ ਰਤਨਾਗਿਰੀ ਪਹੁੰਚਿਆ ਤੇ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਪਹਿਲਾਂ ਸ਼ਿਵ ਸੈਨਾ ਦੇ ਨੇਤਾਵਾਂ ਅਤੇ ਵਰਕਰਾਂ ਨੇ ਰਾਣੇ ਵਿਰੁੱਧ ਨਾਸਿਕ, ਪੁਣੇ ਅਤੇ ਮਹਾੜ ਵਿੱਚ ਤਿੰਨ ਐਫਆਈਆਰ ਦਰਜ ਕਰਵਾਈਆਂ ਸਨ। ਇਸ ਬਿਆਨ ਤੋਂ ਬਾਅਦ ਸ਼ਿਵ ਸੈਨਾ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਤਣਾਅ ਵੀ ਵਧ ਗਿਆ ਹੈ। ਇਸ ਦੇ ਨਾਲ ਹੀ  ਦੋਵਾਂ ਪਾਰਟੀਆਂ ਦੇ ਵਰਕਰਾਂ ਵਿੱਚ ਝੜਪ ਹੋ ਗਈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਾਫੀ ਪੱਥਰਬਾਜ਼ੀ ਹੋਈ, ਜਿਸ ਤੋਂ ਬਾਅਦ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। ਉਧਰ ਰਾਣੇ ਦੇ ਮੁੰਬਈ ਸਥਿਤ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੌਰਾਨ ਰਾਣੇ ਨੇ ਕਿਹਾ ਕਿ ਉਹ ਆਮ ਆਦਮੀ ਨਹੀਂ ਹਨ ਤੇ ਉਨ੍ਹਾਂ ਨੇ ਕੋਈ ਅਪਰਾਧ ਨਹੀਂ ਕੀਤਾ।

Comment here