ਖਬਰਾਂਚਲੰਤ ਮਾਮਲੇਪ੍ਰਵਾਸੀ ਮਸਲੇ

ਕੈਨੇਡਾ ਗਏ ਇਕਲੌਤੇ ਪੁੱਤ ਦੀ ਸੜਕ ਹਾਦਸੇ ’ਚ ਮੌਤ

ਭਵਾਨੀਗੜ੍ਹ-ਭਵਾਨੀਗੜ੍ਹ ਸ਼ਹਿਰ ਦੇ ਨੇੜਲੇ ਪਿੰਡ ਬਲਿਆਲ ਦੇ 26 ਸਾਲਾ ਨੌਜਵਾਨ ਦੀ ਕੈਨੇਡਾ ਦੇ ਕੈਲਗਿਰੀ ਨੇੜੇ ਇਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਿਆਲ ਪਿੰਡ ਦੇ ਸਰਪੰਚ ਅਮਰੇਲ ਸਿੰਘ ਨੇ ਦੱਸਿਆ ਕਿ ਦਲਵੀਰ ਸਿੰਘ (26) ਪੁੱਤਰ ਸੁਖਦੇਵ ਸਿੰਘ ਕਲੇਰ ਕਰੀਬ 20 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ ਤੇ ਓਂਟਾਰੀਓ ਦੇ ਮਿਸੀਸਾਗਾ ਸ਼ਹਿਰ ‘ਚ ਰਹਿੰਦਾ ਸੀ। ਬੀਤੇ ਐਤਵਾਰ ਜਦੋਂ ਦਲਵੀਰ ਸਿੰਘ ਟਰੱਕ ਚਲਾ ਕੇ ਜਾ ਰਿਹਾ ਸੀ ਤਾਂ ਇਸ ਦੌਰਾਨ ਓਵਰਟੇਕ ਕਰਦੇ ਸਮੇਂ ਇਕ ਟਰੱਕ-ਟਰਾਲੇ ਨੇ ਉਸ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਦੁਰਘਟਨਾ ‘ਚ ਦਲਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਤੇ ਨਗਰ ਪੰਚਾਇਤ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮ੍ਰਿਤਕ ਨੌਜਵਾਨ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਸਰਪੰਚ ਨੇ ਦੱਸਿਆ ਕਿ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ, ਜੋ ਅਜੇ ਕੁਆਰਾ ਸੀ। ਦਲਵੀਰ ਸਿੰਘ ਦੀ ਮੌਤ ਕਾਰਨ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ।

Comment here