ਖਬਰਾਂਦੁਨੀਆਪ੍ਰਵਾਸੀ ਮਸਲੇ

ਕੈਨੇਡਾ ‘ਚ ਪੰਜਾਬੀ ਗੱਭਰੂ ਦੀ ਹਾਰਟ ਅਟੈਕ ਨਾਲ ਹੋਈ ਮੌਤ

ਗੁਰਦਾਸਪੁਰ-ਬਟਾਲਾ ਦੇ ਨਜ਼ਦੀਕੀ ਪਿੰਡ ਸਰਵਾਲੀ ਦੇ ਨੌਜਵਾਨ ਸਰਦੂਲ ਸਿੰਘ ਦੀ ਕੈਨੇਡਾ ‘ਚ ਹਾਰਟ ਅਟੈਕ ਨਾਲ ਮੌਤ ਹੋ ਗਈ। ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਜਾਣਕਾਰੀ ਮੁਤਾਬਕ ਸਰਵਾਲੀ ਦਾ ਨੌਜਵਾਨ ਸਰਦੂਲ ਸਿੰਘ ਜੋ ਕਰੀਬ 6 ਮਹੀਨੇ ਪਹਿਲਾਂ ਹੀ ਕੈਨੇਡਾ ਵਰਕ ਪਰਮਿਟ ‘ਤੇ ਗਿਆ ਸੀ। ਮ੍ਰਿਤਕ ਸਰਦੂਲ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਪੁੱਤਰ ਸਰਦੂਲ ਸਿੰਘ ਨੂੰ ਬੜੇ ਚਾਵਾਂ ਦੇ ਨਾਲ ਕੈਨੇਡਾ (ਸਰੀ) ਵਿਖੇ ਭੇਜਿਆ ਸੀ ।
ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਫੋਨ ‘ਤੇ ਸਰਦੂਲ ਦੇ ਦੋਸਤਾਂ ਨੇ ਦੱਸਿਆ ਕਿ ਉਹਨਾਂ ਦੇ ਪੁੱਤਰ ਨੂੰ ਹਾਰਟ ਅਟੈਕ ਆਇਆ ਤੇ ਉਸਦੀ ਮੌਤ ਹੋ ਗਈ ਹੈ। ਸਰਦੂਲ ਸਿੰਘ ਅਜੇ ਕੁਆਰਾ ਸੀ ਅਤੇ ਘਰ ਦਾ ਛੋਟਾ ਅਤੇ ਲਾਡਲਾ ਪੁੱਤ ਸੀ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।ਨੌਜਵਾਨ ਸਰਦੂਲ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮਦਦ ਲਈ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾਵੇ ਤਾਂ ਜੋ ਆਪਣੇ ਹੱਥੀਂ ਉਸ ਅੰਤਿਮ ਰਸਮਾਂ ਨਾਲ ਸਸਕਾਰ ਕਰ ਸਕਣ। ਮਾਂ ਸਰਦੂਲ ਸਿੰਘ ਦਾ ਚਿਹਰਾ ਆਖਰੀ ਵਾਰ ਵੇਖਣ ਲਈ ਤਰਸ ਰਹੀ ਹੈ।

Comment here