ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆਪ੍ਰਵਾਸੀ ਮਸਲੇ

ਕੈਨੇਡਾ ਬੈਠੇ ਪੰਜਾਬ ਦੇ ਗੈਂਗਸਟਰਾਂ ਨੂੰ ਪੰਜਾਬ ਲਿਆਉਣ ਲਈ ਚਾਰਾਜੋਈ ਆਰੰਭ

ਮੁੱਖ ਮੰਤਰੀ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨਾਲ ਕੀਤੀ ਗੱਲਬਾਤ
ਚੰਡੀਗੜ੍ਹ-ਪੰਜਾਬ ਵਿਚ ਗੈਂਗਟਰਵਾਦ ਦੇ ਵਧ ਰਹੇ ਪ੍ਰਭਾਵ ਨੂੰ ਠੱਲ੍ਹਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕਕੇ ਨਾਲ ਮੁਲਾਕਾਤ ਕਰ ਪੰਜਾਬ ‘ਚ ਹੋ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਮਸਲਾ ਚੁੱਕਿਆ ਹੈ। ਮੁੱਖ ਮੰਤਰੀ ਮਾਨ ਨੇ ਇਸ ਸੰਬੰਧੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨਾਲ ਜੋ ਗੈਂਗਸਟਰ ਕੈਨੇਡਾ ਵਿਚ ਬੈਠ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ, ਉਨ੍ਹਾਂ ਬਾਰੇ ਚਰਚਾ ਕੀਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਗੈਂਗਸਟਰਾਂ ਨੂੰ ਕਿਸੇ ਤਰੀਕੇ ਵਿਦੇਸ਼ ਤੋਂ ਫੜ੍ਹ ਕੇ ਪੰਜਾਬ ਭੇਜਿਆ ਜਾਵੇ ਤਾਂ ਜੋ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਕੈਨੇਡਾ ਹਾਈ ਕਮਿਸ਼ਨਰ ਨੇ ਵੀ ਇਸ ਮਾਮਲੇ ‘ਤੇ ਧਿਆਨ ਦਿੰਦਿਆਂ ਜਲਦੀ ਹੀ ਇਸ ਦਾ ਹੱਲ ਕਰਨ ਦਾ ਭਰੋਸਾ ਦਵਾਇਆ ਹੈ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਚੁੱਕੀ ਹੈ। ਉਸ ਦੇ ਮੱਦੇਨਜ਼ਰ ਇੰਟਰਪੋਲ ਨੇ ਗੋਲਡੀ ਬਰਾੜ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਹੈ। ਪੰਜਾਬ ਪੁਲਸ ਨੇ ਮੂਸੇਵਾਲਾ ਕਤਲਕਾਂਡ ‘ਚ ਕਈਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿਛ ਕੀਤੀ ਹੈ ਪਰ ਇਸ ਪਿੱਛੇ ਅਸਲ ਕਾਤਲਾਂ ਦੀ ਫ਼ਿਲਹਾਲ ਕੋਈ ਪੁਸ਼ਟੀ ਨਹੀਂ ਹੋ ਸਕੀ।ਪੰਜਾਬ ਪੁਲੀਸ ਇਸ ਮਾਮਲੇ ਵਿਚ ਹੋਰ ਬਹੁਤ ਸਾਰੇ ਅਪਰਾਧੀਆਂ ਨੂੰ ਫੜ ਰਹੀ ਹੈ।

Comment here