ਚੰਡੀਗੜ੍ਹ-ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਦੱਸ ਦਈਏ ਕਿ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਬਾਦਲਾਂ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਲਾਈ ਸੀ, ਜਿਸ ਉੱਪਰ ਅੱਜ ਕਰੀਬ ਤਿੰਨ ਘੰਟੇ ਬਹਿਸ ਹੋਈ। ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ।
15 ਮਾਰਚ ਨੂੰ ਇਸ ਕੇਸ ਵਿੱਚ ਕੋਈ ਫੈਸਲਾ ਆਉਣ ਦੀ ਸੰਭਾਵਨਾ ਹੈ। ਜਾਂਚ ਟੀਮ ਨੇ ਕਿਹਾ ਕਿ ਜੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਜ਼ਮਾਨਤ ਉਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਨਾਲ ਮੁਕੱਦਮੇ ਅਤੇ ਇਸ ਦੇ ਗਵਾਹਾਂ ਉੱਪਰ ਪ੍ਰਭਾਵ ਪੈਣ ਦਾ ਖਦਸ਼ਾ ਹੈ। ਸਾਬਕਾ ਮੁੱਖ ਮੰਤਰੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰਐੱਸ ਚੀਮਾ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਪੜਤਾਲ ਦੌਰਾਨ ਤਿੰਨ ਵਾਰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ ਤੇ ਉਨ੍ਹਾਂ ਨੇ ਪੜਤਾਲ ਦੌਰਾਨ ਪੂਰਾ ਸਹਿਯੋਗ ਕੀਤਾ ਹੈ।
ਕੋਟਕਪੂਰਾ ਗੋਲੀ ਕਾਂਡ: ਬਾਦਲਾਂ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਰਾਖਵਾਂ

Comment here