ਚੰਡੀਗੜ੍ਹ-ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਹਾਈਕੋਰਟ ਤੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜਮਾਨਤ ਮਨਜ਼ੂਰ ਕਰ ਲਈ ਹੈ। ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਅਦਾਲਤ ਦੇ ਸੰਮਨ ਮਿਲਣ ਮਗਰੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।
ਇਸ ਤੋਂ ਪਹਿਲਾਂ ਫ਼ਰੀਦਕੋਟ ਦੀ ਅਦਾਲਤ ਨੇ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਅਦਾਲਤ ਨੇ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਹੁਣ ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜਮਾਨਤ ਮਨਜ਼ੂਰ ਕਰ ਲਈ ਹੈ।
ਕੋਟਕਪੂਰਾ ਗੋਲੀ ਕਾਂਡ : ਹਾਈਕੋਰਟ ਤੋਂ ਸੁਖਬੀਰ ਬਾਦਲ ਨੂੰ ਮਿਲੀ ਵੱਡੀ ਰਾਹਤ

Comment here