ਪਟਿਆਲਾ-ਬੇਅੰਤ ਸਿੰਘ ਬੰਬ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਭਾਰੀ ਸੁਰੱਖਿਆ ਹੇਠ ਪਟਿਆਲਾ ਕੇਂਦਰੀ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੇ ਦੰਦਾਂ ਦਾ ਇਲਾਜ਼ ਚੱਲ ਰਿਹਾ ਹੈ। ਬਲਵੰਤ ਸਿੰਘ ਰਾਜੋਆਣਾ ਨੇ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਲੈਣਾ-ਦੇਣਾ ਨਾ ਹੋਣ ਦੀ ਗੱਲ ਆਖਦਿਆਂ ਕਿਹਾ ਕਿ ਮੋਰਚਾ ਲਾਉਣ ਵਾਲੇ ਸਪਸ਼ਟ ਕਰਨ ਕਿ ਉਹ ਕਿਸ ਪਾਰਟੀ ਨਾਲ ਸਬੰਧਤ ਹਨ। ਇਸ ਦੇ ਨਾਲ ਹੀ ਰਾਜੋਆਣਾ ਨੇ ਕਿਹਾ ਕਿ ਉਹ ਅਕਾਲੀ ਹਨ ਅਤੇ ਅਕਾਲੀ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਮੇਰੇ ਬਾਰੇ ਘਟੀਆ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਅਮਰ ਸਿੰਘ ਚਾਹਲ ਏਜੰਸੀਆਂ ਦਾ ਬੰਦਾ ਹੈ।
ਕੌਮੀ ਇਨਸਾਫ਼ ਮੋਰਚੇ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ–ਰਾਜੋਆਣਾ


Comment here