ਸਿਆਸਤਖਬਰਾਂਦੁਨੀਆ

ਖਾਲਸਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਜਾਵੇਗਾ ਭਾਰਤੀ ਜਥਾ

ਅੰਮ੍ਰਿਤਸਰ – ਵਿਸਾਖੀ ਵਾਲੇ ਦਿਨ ਖ਼ਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਦੁਨੀਆ ਭਰ ਵਿੱਚ ਵਸਦੇ ਸਿੱਖ ਗੁਰੂ ਘਰਾਂ ਵਿੱਚ ਨਤਮਸਤਕ ਹੁੰਦੇ ਹਨ। ਦੂਰ ਦੂਰਾਡੇ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਵੀ ਉਚੇਚਾ ਜਾਂਦੇ ਹਨ। ਭਾਰਤ ਤੋਂ ਇੱਕ ਜਥਾ ਪਾਕਿਸਤਾਨ ਵਿਖੇ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਬਾਰਾਂ ਅਪਰੈਲ ਨੂੰ ਰਵਾਨਾ ਹੋਵੇਗਾ। ਜਾਣਕਾਰੀ ਅਨੁਸਾਰ, ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਉਸ ਸਮੇਂ ਦੇ ਮਹੰਤਾਂ ਕੋਲੋਂ ਆਜ਼ਾਦ ਕਰਵਾਉਣ ਮੌਕੇ ਵਾਪਰੇ ਸਾਕਾ ਨਨਕਾਣਾ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉਸ ਸਮੇਂ ਸਾਕਾ ਪੰਜਾ ਸਾਹਿਬ ਦੀ ਅਗਵਾਈ ਭਰਦੇ ਇਤਿਹਾਸਕ ਰੇਲਵੇ ਸਟੇਸ਼ਨ ਹਸਨ ਅਬਦਾਲ ਪੰਜਾ ਸਾਹਿਬ ਨੂੰ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਕਰੋੜਾਂ ਰੁਪਏ ਲਗਾ ਕੇ ਕੀਤੇ ਗਏ ਸੁੰਦਰੀ ਕਰਨ ਤੋਂ ਬਾਅਦ ਇਹ ਰੇਲਵੇ ਸਟੇਸ਼ਨ ਸਿੱਖ ਸ਼ਰਧਾਲੂਆਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸਪੁਰਦ ਕਰ ਦਿੱਤਾ ਜਾਵੇਗਾ। ਜਾਣਕਾਰੀ ਅਨੁਸਾਰ ਤਿਆਰ ਕੀਤੇ ਗਏ ਰੇਲਵੇ ਸਟੇਸ਼ਨ ਹਸਨ ਅਬਦਾਲ ਪੰਜਾ ਸਾਹਿਬ ਦੀ ਨਵੀਂ ਲੋਕ ਪਾਕਿਸਤਾਨ ਸਰਕਾਰ ਨੇ ਸਿੱਖ ਧਰਮ ਦੇ ਅਨੁਸਾਰ ਬਣਾਈ ਗਈ ਹੈ । ਸੂਤਰਾਂ ਮੁਤਾਬਕ, ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਕਰੀਬ ਪੰਦਰਾਂ ਸੌ ਭਾਰਤੀ ਸਿੱਖ ਸ਼ਰਧਾਲੂ ਇਸ ਜਥੇ ਵਿੱਚ ਸ਼ਾਮਲ ਹੋ ਕੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਜਾਣਗੇ। ਇਸ ਜਥੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਅਕਾਲੀ ਦਲ ਸਰਨਾ ਜੰਮੂ ਕਸ਼ਮੀਰ ਸਿੱਖ ਜਥਾ ਰਾਜਸਥਾਨ ਯੂ ਪੀ ਸਿੱਖ ਜਥੇ ਸਮੇਤ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ ਖਾਲੜਾ ਮਿਸ਼ਨ ਕਮੇਟੀ ਝਬਾਲ ਨਨਕਾਣਾ ਸਾਹਿਬ ਸਿੱਖ ਯਾਤਰੂ ਜਥਾ ਪੁਤਲੀ ਘਰ ਆਦਿ ਹੋਰ ਜਥਿਆਂ ਦੇ ਸ਼ਰਧਾਲੂ ਇਸ ਜਥੇ ਵਿੱਚ ਪਾਕਿਸਤਾਨ ਲਈ ਰਵਾਨਾ ਹੋਣਗੇ। ਜਾਣਕਾਰੀ ਮੁਤਾਬਕ, ਭਾਰਤ ਤੋਂ ਜਾਣ ਵਾਲੇ ਸਿੱਖ ਸ਼ਰਧਾਲੂ ਅਟਾਰੀ ਸਰਹੱਦ ਰਸਤੇ ਪੈਦਲ ਪਾਕਿਸਤਾਨ ਜਾਣਗੇ ਤੇ ਉਪਰੰਤ ਪਾਕਿਸਤਾਨ ਸਰਕਾਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰੋਗਰਾਮ ਅਨੁਸਾਰ ਇਹ ਸ਼ਰਧਾਲੂ ਰੇਲਵੇ ਸਟੇਸ਼ਨ ਵਾਹਗਾ ਪਾਕਿਸਤਾਨ ਤੋਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਲਈ ਰਵਾਨਾ ਹੋਣਗੇ। 14 ਅਪਰੈਲ ਨੂੰ ਖ਼ਾਲਸੇ ਦਾ ਸਾਜਨਾ ਦਿਵਸ ਮਨਾਉਣ ਉਪਰੰਤ ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਗੁਰਦੁਆਰਾ ਸੱਚਾ ਸੌਦਾ ਚੂਹੜਕਾਣਾ ਗੁਰਦੁਆਰਾ ਰੋੜੀ ਸਾਹਿਬ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਆਦਿ ਸਿੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਦੇ ਹੋਏ ਭਾਰਤੀ ਸਿੱਖ ਸ਼ਰਧਾਲੂ 21 ਅਪ੍ਰੈਲ ਨੂੰ ਪਾਕਿਸਤਾਨ ਤੋਂ ਭਾਰਤ ਪਰਤ ਆਉਣਗੇ। ਭਾਰਤ ਤੋਂ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਜਾਣ ਅਤੇ ਆਉਣ ਸਮੇਂ ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਵਾਰ ਦੀ ਤਰ੍ਹਾਂ ਸਿੱਖ ਸ਼ਰਧਾਲੂਆਂ ਲਈ ਲੰਗਰ ਪਾਣੀ ਦਾ ਪ੍ਰਬੰਧ ਅਟਾਰੀ ਸਰਹੱਦ ਤੇ ਕੀਤਾ ਜਾਵੇਗਾ। ਸੰਗਤ ਵਿੱਚ ਇਸ ਸਮਾਗਮ ਵਾਸਤੇ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ।

Comment here