ਸਿਆਸਤਖਬਰਾਂਚਲੰਤ ਮਾਮਲੇ

ਖੁਰਾਲਗੜ੍ਹ : ਕੇਂਦਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੇਵੇਗੀ 2-2 ਲੱਖ ਰੁਪਏ

ਗੜ੍ਹਸ਼ੰਕਰ-ਬੀਤੇ ਦਿਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ 7 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਸੜਕ ਹਾਦਸੇ ਦੇ ਸਮੇਂ ਵਿੱਚ ਆਪਣੇ ਜਾਣ ਵਾਲੇ ਗੁਵਾਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ ਨੇ ਮੁਆਵਜ਼ਾ ਦੇਣ ਦਾ ਫ਼ੈਸਲਾ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਜਿੱਥੇ ਹਾਦਸੇ ਵਿਚ ਮਰੇ ਸ਼ਰਧਾਲੂਆਂ ਪ੍ਰਤੀ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ, ਉਥੇ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਵੇਗੀ।
ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਹੁਸ਼ਿਆਰਪੁਰ ਵਿਖੇ ਸ੍ਰੀ ਖੁਰਾਲਗੜ ਸਾਹਿਬ ਜਾ ਰਹੇ ਪੈਦਲ ਯਾਤਰੀਆਂ ਨੂੰ ਇਕ ਟਰੱਕ ਦੇ ਕੁਚਲ ਦਿੱਤਾ ਸੀ। ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ 20 ਲੋਕ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ ਵਿੱਚੋਂ ਚਾਰ ਇਕ ਹੀ ਪਰਿਵਾਰ ਨਾਲ ਸਬੰਧਤ ਹਨ। ਸਾਰੇ ਮ੍ਰਿਤਕ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ।

Comment here