ਸਿਆਸਤਖਬਰਾਂਚਲੰਤ ਮਾਮਲੇ

ਖੱਟਰ ਦੇ ਪੈਰੀਂ ਹੱਥ ਲਾਉਂਦੇ ਹਰਿਆਣਾ ਕਮੇਟੀ ਦੇ ਪ੍ਰਧਾਨ ਦੀ ਵੀਡੀਓ ਵਾਇਰਲ

ਹਰਿਆਣਾ-ਇਥੋਂ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਦੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਉਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੈਰੀਂ ਹੱਥ ਲਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ਵਿਚ ਨਜ਼ਰ ਆ ਰਿਹਾ ਹੈ ਕਿ ਉਹ ਸੀਐਮ ਖੱਟਰ ਦੇ ਪੈਰੀਂ ਹੱਥ ਲਾ ਰਹੇ ਹਨ। ਹਾਲਾਂਕਿ ਇਹ ਵੀਡੀਓ ਕਦੋਂ ਦਾ ਹੈ, ਇਸ ਬਾਰੇ ਕੁਝ ਸਪਸ਼ਟ ਨਹੀਂ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਮਹੰਤ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਲਾਇਆ ਗਿਆ ਸੀ। ਉਸ ਸਮੇਂ ਇਸ ਦਾ ਕੁਝ ਲੋਕਾਂ ਨੇ ਵਿਰੋਧ ਵੀ ਕੀਤਾ ਸੀ। ਦੋਸ਼ ਲੱਗੇ ਸਨ ਕਿ ਕਥਿਤ ਭਾਜਪਾ ਹਮਾਇਤੀ ਹੋਣ ਕਾਰਨ ਮਹੰਤ ਕਰਮਜੀਤ ਸਿੰਘ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ।

Comment here