ਅਪਰਾਧਸਿਆਸਤਖਬਰਾਂਦੁਨੀਆ

ਗਵਾਦਰ ਚ ਬੰਬ ਧਮਾਕਾ, 9 ਚੀਨੀ ਨਾਗਰਿਕਾਂ ਦੀ ਮੌਤ

ਇਸਲਾਮਾਬਾਦ – ਕਰੀਬ ਇੱਕ ਮਹੀਨੇ ਪਹਿਲਾਂ ਪਾਕਿਸਤਾਨ ਦੇ ਖੈਬਰ ਪਖਤੂਨਖਵਾਹ ਸੂਬੇ ਵਿੱਚ ਚੀਨੀ ਇੰਜੀਨੀਅਰਾਂ ਨੂੰ ਲੈ ਜਾ ਰਹੀ ਬੱਸ ਵਿੱਚ ਧਮਾਕਾ ਹੋਇਆ ਸੀ, ਜਿਸ ਵਿੱਚ 9 ਚੀਨੀ ਨਾਗਰਿਕਾਂ ਸਮੇਤ 13 ਲੋਕਾਂ ਦੀ ਮੌਤ ਹੋਈ ਸੀ। ਪਾਕਿਸਤਾਨ ਨੇ ਪਹਿਲਾਂ ਕਿਹਾ ਸੀ ਕਿ ਬੱਸ ਵਿੱਚ ਖਰਾਬੀ ਦੀ ਵਜ੍ਹਾ ਨਾਲ ਗੈਸ ਲੀਕ ਹੋਇਆ ਅਤੇ ਇਸ ਨਾਲ ਧਮਾਕਾ ਹੋ ਗਿਆ। ਬਾਅਦ ਵਿੱਚ ਚੀਨ ਦੇ ਦਬਾਅ ਵਿੱਚ ਪਾਕਿਸਤਾਨ ਨੇ ਇਸ ਨੂੰ ਬੰਬ ਧਮਾਕਾ ਦੱਸਿਆ ਅਤੇ ਜਾਂਚ ਸ਼ੁਰੂ ਕੀਤੀ। ਫੇਰ ਪਾਕਿਸਤਾਨ ਨੇ ਧਮਾਕੇ ਦੇ ਪਿੱਛੇ ਵਿਦੇਸ਼ੀ ਸ਼ਕਤੀਆਂ ਦਾ ਹੱਥ ਹੋਣ ਦਾ ਦੋਸ਼ ਲਗਾਇਆ ਸੀ। ਇਸ ਘਟਨਾ ਤੋਂ ਬਾਅਦ ਹੁਣ ਗਵਾਦਰ ਸ਼ਹਿਰ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ, ਜਿਸ ਵਿੱਚ ਘੱਟ ਤੋਂ ਘੱਟ 9 ਚੀਨੀ ਨਾਗਰਿਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਬਲੋਚਿਸਤਾਨ ਪੋਸਟ ਦੀ ਇੱਕ ਰਿਪੋਰਟ ਵਿੱਚ ਇਹ ਗੱਲ ਕਹੀ ਗਈ ਹੈ ਕਿ ਚਾਇਨਾ-ਪਾਕਿਸਤਾਨ ਇਕਾਨਮਿਕ ਕਾਰਿਡੋਰ ਨਾਲ ਜੁੜੀ ਇੱਕ ਸੜਕ ਦੇ ਨਿਰਮਾਣ ਵਿੱਚ ਲੱਗੇ ਚੀਨੀ ਇੰਜੀਨੀਅਰਾਂ ਦੇ ਕਾਫਿਲੇ ਵਿੱਚ ਇਹ ਧਮਾਕਾ ਹੋਇਆ ਹੈ। ਪਾਕਿਸਤਾਨ ਦੇ ਪ੍ਰਮੁੱਖ ਅਖਬਾਰ ਡਾਨ ਨੇ ਸ਼ੁਰੂਆਤੀ ਰਿਪੋਰਟ ਵਿੱਚ ਕਿਹਾ ਹੈ ਕਿ ਚੀਨੀ ਇੰਜੀਨੀਅਰਾਂ ਦੇ ਕਾਫਿਲੇ ‘ਤੇ ਫਿਦਾਈਨ ਹਮਲਾ ਹੋਇਆ ਹੈ। ਅਖਬਾਰ ਨੇ ਬਲੋਚਿਸਤਾਨ ਸਰਕਾਰ ਦੇ ਬੁਲਾਰੇ ਦੇ ਹਵਾਲੇ ਤੋਂ ਕਿਹਾ ਹੈ ਕਿ ਘੱਟ ਤੋਂ ਘੱਟ ਦੋ ਬੱਚਿਆਂ ਦੀ ਮੌਤ ਹੋਈ ਹੈ ਤਾਂ ਕੁੱਝ ਹੋਰ ਲੋਕ ਜਖ਼ਮੀ ਹਨ। ਇੱਕ ਚੀਨੀ ਇੰਜੀਨੀਅਰ ਦੇ ਜਖ਼ਮੀ ਹੋਣ ਦੀ ਗੱਲ ਕਹੀ ਹੈ।

 

Comment here