ਸਿਆਸਤਖਬਰਾਂਚਲੰਤ ਮਾਮਲੇ

ਗਿਆਨੀ ਰਘਬੀਰ ਸਿੰਘ ਨੇ ਸਖਤ ਸੁਰੱਖਿਆ ਪ੍ਰਬੰਧਾਂ ਉਤੇ ਚੁੱਕੇ ਸਵਾਲ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ-ਇਥੋਂ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਵਿਸਾਖੀ ਉਤੇ ਆਉਣ ਵਾਲੇ ਦਸਤਾਰਧਾਰੀ ਨੌਜਵਾਨਾਂ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਖ਼ਤੀ ਕੀਤੀ ਹੋਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਸੁਰੱਖਿਆ ਮੁਲਾਜ਼ਮਾਂ ਦੀ ਬਹੁਤ ਜਿਆਦਾ ਨਫ਼ਰੀ ਲਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਖਾਸ ਕਰਕੇ ਦਸਤਾਰਧਾਰੀ ਨੌਜਵਾਨਾਂ ਨੂੰ ਰੋਕਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਤਖ਼ਤ ਸਾਹਿਬਾਨ ਨੂੰ ਆਉਣ ਵਾਲੇ ਰਸਤਿਆਂ ਉਤੇ ਨਾਕੇਬੰਦੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਉਤੇ ਵੱਡਾ ਇਤਰਾਜ ਜਤਾ ਚੁੱਕੇ ਹਾਂ। ਉਨ੍ਹਾਂ ਆਖਿਆ ਕਿ ਜਾਣਬੁੱਝ ਕੇ ਡਰ ਤੇ ਸਹਿਮ ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ।

Comment here