ਅਪਰਾਧਸਿਆਸਤਖਬਰਾਂ

ਗਿਲਗਿਤ-ਬਾਲਤਿਸਤਾਨ ਦੇ ਲੋਕਾਂ ਦੀ ਮੰਗ, ਸਾਨੂੰ ਭਾਰਤ ਨਾਲ ਜੋੜੋ

ਗੁਰਦਾਸਪੁਰ-ਬੀਤੇ ਦਿਨ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਅਧੀਨ ਰਾਜ ਗਿਲਗਿਤ-ਬਾਲਤਿਸਤਾਨ ’ਚ ਪ੍ਰਦਰਸ਼ਨ ਕਰ ਕੇ ਉਨ੍ਹਾਂ ਨੂੰ ਭਾਰਤ ਦੇ ਨਾਲ ਜੋੜਨ ਦੀ ਮੰਗ ਕੀਤੀ। ਲੋਕਾਂ ਨੇ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨੀ ਸੈਨਾ ਦੇ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਸੂਤਰਾਂ ਅਨੁਸਾਰ ਪਾਕਿਸਤਾਨ ਦੇ ਰਾਜ ਪੰਜਾਬ ਨੂੰ ਛੱਡ ਕੇ ਹੋਰ ਸਾਰੇ ਰਾਜਾਂ ’ਚ ਲੋਕ ਪ੍ਰਦਰਸ਼ਨ ਕਰ ਕੇ ਭਾਰਤ ਦੇ ਨਾਲ ਜੁੜਨ ਦੀ ਮੰਗ ਕਰ ਰਹੇ ਹਨ। ਜਦਕਿ ਗਿਲਗਿਤ-ਬਾਲਤਿਸਤਾਨ ’ਚ ਤਾਂ ਇਹ ਬਹੁਤ ਜ਼ਿਆਦਾ ਜ਼ੋਰ ਫੜ ਰਹੀ ਹੈ। ਪਾਕਿਸਤਾਨ ਦੇ ਰਾਜਨੀਤਕ ਮਾਹਿਰ ਵੀ ਹੁਣ ਇਸ ਵੱਧ ਰਹੀ ਮੰਗ ਨੂੰ ਲੈ ਕੇ ਆਪਣੀ ਚਿੰਤਾ ਪ੍ਰਗਟ ਕਰਨ ਲੱਗੇ ਹਨ।
ਸੂਤਰ ਦੱਸਦੇ ਹਨ ਕਿ ਪਾਕਿਸਤਾਨ ’ਚ ਇਸ ਗੱਲ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ ਕਿ ਭਾਰਤੀ ਕਸ਼ਮੀਰ ਨੂੰ ਭਾਰਤ ਆਪਣਾ ਅਭਿੰਨ ਅੰਗ ਐਲਾਨ ਕਰ ਚੁੱਕਾ ਹੈ। ਜਦਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਲੋਕ, ਜੋ ਪਹਿਲਾ ਆਜ਼ਾਦੀ ਦੀ ਮੰਗ ਕਰ ਰਹੇ ਸੀ, ਹੁਣ ਭਾਰਤ ਦੇ ਨਾਲ ਜੋੜਨ ਦੀ ਮੰਗ ਕਰ ਰਹੇ ਹਨ। ਗਿਲਗਿਤ-ਬਾਲਤਿਸਤਾਨ ਦੇ ਲੋਕਾਂ ਨੇ ਬੀਤੇ ਦਿਨ ਪ੍ਰਦਰਸ਼ਨ ਕਰ ਕੇ ਉਨ੍ਹਾਂ ਦੇ ਇਲਾਕੇ ਵਿਚ ਪਾਕਿਸਤਾਨ ਸੈਨਾ ਦਾ ਅੱਤਿਆਚਾਰ, ਬੁਨਿਆਦੀ ਚੀਜ਼ਾਂ ਦੀ ਜ਼ਰੂਰਤ ਤੋਂ ਜ਼ਿਆਦਾ ਕਮੀ, ਜ਼ਰੂਰਤ ਤੋਂ ਜ਼ਿਆਦਾ ਮਹਿੰਗਾਈ ਆਦਿ ਦੇ ਚੱਲਦੇ ਉਨ੍ਹਾਂ ਨੂੰ ਭਾਰਤ ਦੇ ਨਾਲ ਜੋੜਨ ਦੀ ਮੰਗ ਕੀਤੀ।

Comment here