ਗੁਰਦਾਸਪੁਰ-ਪੰਜਾਬ ‘ਚ ਕਈ ਥਾਵਾਂ ‘ਤੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਲੋਕ ਪ੍ਰੇਸ਼ਾਨ ਹਨ ਅਤੇ ਕਈ ਥਾਵਾਂ ‘ਤੇ ਲੋਕਾਂ ਨੂੰ ਕਾਫੀ ਨੁਕਸਾਨ ਹੋਇਆ ਹੈ, ਜਿੱਥੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਥੇ ਹੀ ਆਮ ਲੋਕਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਮੱਦੇਨਜ਼ਰ ਅੱਜ ਕਾਂਗਰਸ ਪਾਰਟੀ ਵੱਲੋਂ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਮੰਗ ਕੀਤੀ ਗਈ ਕਿ ਹੜ੍ਹ ਨਾਲ ਪ੍ਰਭਾਵਿਤ ਸਾਰੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਦੇ ਕਾਰਨ ਕਈ ਥਾਵਾਂ ‘ਤੇ ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ ਕਈ ਥਾਵਾਂ ‘ਤੇ ਵੱਡੀ ਗਿਣਤੀ ਵਿੱਚ ਪਸ਼ੂ ਵੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਇਨ੍ਹਾਂ ਲੋਕਾਂ ਦੀ ਮਦਦ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ।

Comment here