ਅਪਰਾਧਖਬਰਾਂਚਲੰਤ ਮਾਮਲੇ

ਗੈਰ-ਕਾਨੂੰਨੀ ਨਿਰਮਾਣ ਦੇ ਦੋਸ਼ ਹੇਠ ਦਲੇਰ ਮਹਿੰਦੀ ਦਾ ਫਾਰਮ ਹਾਊਸ ਸੀਲ

ਗੁਰੂਗ੍ਰਾਮ-ਸੋਹਾਣਾ ਵਿਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਮੇਤ ਤਿੰਨ ਲੋਕਾਂ ਦੇ ਫਾਰਮ ਹਾਊਸ ਨੂੰ ਅਧਿਕਾਰੀਆਂ ਨੇ ਸੀਲ ਕਰ ਦਿੱਤਾ। ਨਗਰ ਯੋਜਨਾ ਸਬੰਧੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਟਾਊਨ ਪਲਾਨਰ (ਡੀਟੀਪੀ) ਅਮਿਤ ਮਧੋਲੀਆ ਨੇ ਕਿਹਾ, “ਇਹ ਝੀਲ ਦੇ ਕੈਚਮੈਂਟ ਖੇਤਰ ਵਿੱਚ ਬਣਾਏ ਗਏ ਅਣਅਧਿਕਾਰਤ ਫਾਰਮ ਹਾਊਸ ਸਨ। ਇਨ੍ਹਾਂ ਤਿੰਨਾਂ ਫਾਰਮ ਹਾਊਸਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਅਰਾਵਲੀ ਰੇਂਜ ਵਿੱਚ ਬਿਨਾਂ ਕਿਸੇ ਮਨਜ਼ੂਰੀ ਦੇ ਬਣਾਏ ਗਏ ਸਨ।
ਸੋਨੀਆ ਘੋਸ਼ ਬਨਾਮ ਹਰਿਆਣਾ ਰਾਜ ਮਾਮਲੇ ਵਿਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਹੁਕਮਾਂ ਤੋਂ ਬਾਅਦ ਪੁਲਿਸ ਦੀ ਮਦਦ ਨਾਲ ਤਿੰਨਾਂ ਫਾਰਮ ਹਾਊਸਾਂ ਦੇ ਖਿਲਾਫ ਮੁਹਿੰਮ ਚਲਾਈ ਗਈ ਸੀ। ਥਾਣਾ ਸਦਰ ਸੋਹਾਣਾ ਦੇ ਮੁਖੀ ਦੀ ਅਗਵਾਈ ਹੇਠ ਪੁਲਿਸ ਟੀਮ ਉਥੇ ਤਾਇਨਾਤ ਸੀ। ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ ‘ਤੇ ਪੁਸ਼ਟੀ ਕੀਤੀ ਕਿ ਤਿੰਨਾਂ ਵਿੱਚੋਂ ਇੱਕ ਫਾਰਮ ਹਾਊਸ ਗਾਇਕ ਦਲੇਰ ਮਹਿੰਦੀ ਦਾ ਹੈ ਜੋ ਕਰੀਬ ਡੇਢ ਏਕੜ ਵਿੱਚ ਬਣਿਆ ਹੈ।

Comment here