ਅਪਰਾਧਖਬਰਾਂਚਲੰਤ ਮਾਮਲੇ

ਗੋਲਡੀ ਬਰਾੜ ਨੇ ਬਿੱਟਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ-ਪੰਜਾਬ ਵਿਚ ਗੈਂਗਸਟਰਾਂ ਦੇ ਹੌਸਲੇ ਬੁਲੰਦ ਹਨ। ਆਏ ਦਿਨ ਕਿਸੇ ਨੇ ਕਿਸੇ ਨੂੰ ਮਾਰਨ ਦੀਆ ਧਮਕੀਆਂ ਦੇ ਰਹੇ ਹਨ। ਹੁਣ ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਮਨਿੰਦਰਜੀਤ ਸਿੰਘ ਬਿੱਟਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਬਿੱਟਾ ਵੱਲੋਂ ਦਿੱਲੀ ਐੱਨ. ਸੀ. ਆਰ. ‘ਚ ਧਾਰਾ-506 ਤਹਿਤ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਬਿੱਟਾ ਨੇ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਪੰਜਾਬ ਪੁਲਸ ਦੇ ਕਾਂਸਟੇਬਲ ਅਮੋਲ ਬੁੱਧੀਰਾਜਾ ਨੇ ਰਿਪੋਰਟ ਦਰਜ ਕਰਵਾਈ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਇਕ ਅਣਪਛਾਤੇ ਨੰਬਰ 08725947983 ਤੋਂ ਉਨ੍ਹਾਂ ਨੂੰ ਫੋਨ ਆਇਆ ਸੀ। ਬਿੱਟਾ ਦਾ ਮੋਬਾਇਲ ਉਨ੍ਹਾਂ ਦੇ ਕੋਲ ਸੀ ਅਤੇ ਉਨ੍ਹਾਂ ਫੋਨ ਰਿਸੀਵ ਕੀਤਾ ਸੀ। ਬਿੱਟਾ ਨੇ ਕਿਹਾ ਕਿ ਉਹ ਇਨ੍ਹਾਂ ਧਮਕੀਆਂ ਤੋਂ ਘਬਰਾਉਣ ਵਾਲੇ ਨਹੀਂ ਤੇ ਨਾ ਹੀ ਰਾਸ਼ਟਰ ਅਤੇ ਪੰਜਾਬ ਦੀ ਏਕਤਾ ਤੇ ਅਖੰਡਤਾ ਨੂੰ ਲੈ ਕੇ ਚੁੱਪ ਬੈਠਣਗੇ।
ਰਿਪੋਰਟ ‘ਚ ਕਿਹਾ ਗਿਆ ਹੈ ਕਿ ਫੋਨ ਕਰਨ ਵਾਲਾ ਵਿਅਕਤੀ ਗਾਲ੍ਹਾਂ ਕੱਢ ਰਿਹਾ ਸੀ ਅਤੇ ਬਿੱਟਾ ਵੱਲੋਂ ਜਨਤਕ ਤੌਰ ’ਤੇ ਕੀਤੀ ਜਾਣ ਵਾਲੀ ਬਿਆਨਬਾਜ਼ੀ ਨੂੰ ਲੈ ਕੇ ਪੁੱਠਾ-ਸਿੱਧਾ ਬੋਲ ਰਿਹਾ ਸੀ। ਉਸ ਵਿਅਕਤੀ ਨੇ ਇਹ ਵੀ ਕਿਹਾ ਕਿ ਉਹ ਤੁਹਾਡੇ ਬੌਸ ਬਿੱਟਾ ਨੂੰ ਜਾਨੋਂ ਮਰਵਾ ਦੇਵੇਗਾ। ਇਸ ਫੋਨ ਤੋਂ ਬਾਅਦ ਇਕ ਹੋਰ ਅਣਪਛਾਤੇ ਨੰਬਰ 09172361684 ਤੋਂ ਕਾਲ ਆਈ ਤੇ ਕਿਹਾ ਗਿਆ ਕਿ 24 ਘੰਟਿਆਂ ਵਿੱਚ ਬਿੱਟਾ ਦਾ ਅੰਤ ਕਰ ਦਿੱਤਾ ਜਾਵੇਗਾ। ਐੱਨ. ਸੀ. ਆਰ. ਵਿੱਚ ਦਰਜ ਰਿਪੋਰਟ ’ਚ ਕਿਹਾ ਗਿਆ ਹੈ ਕਿ ਇਕ ਹੋਰ ਅਣਪਛਾਤੇ ਨੰਬਰ 911203129795 ਤੋਂ ਕਾਲ ਆਈ, ਜੋ ਕਾਂਸਟੇਬਲ ਸ਼ਿਵ ਕੁਮਾਰ ਨੇ ਰਿਸੀਵ ਕੀਤੀ। ਦੂਜੇ ਪਾਸਿਓਂ ਬੋਲ ਰਿਹਾ ਵਿਅਕਤੀ ਕਹਿ ਰਿਹਾ ਸੀ ਕਿ ਅੰਮ੍ਰਿਤਪਾਲ ਨੂੰ ਛੱਡ ਦਿਓ। ਇਕ ਹੋਰ ਫੋਨ ਕਾਲ ਆਈ, ਜੋ ਬਿੱਟਾ ਵੱਲੋਂ ਰਿਕਾਰਡ ਵੀ ਕੀਤੀ ਗਈ, ਜਿਸ ਵਿੱਚ ਕਿਹਾ ਗਿਆ ਕਿ ਉਹ ਕੈਨੇਡਾ ਤੋਂ ਗੋਲਡੀ ਬਰਾੜ ਬੋਲ ਰਿਹਾ ਹੈ।

Comment here