ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਗੋਲਾ ਬਾਰੂਦ ਡਿਪੂ ਬਿਆਸ ਨਾਲ ਲਗਦੀ ਜ਼ਮੀਨ ਦੀ ਨਿਸ਼ਾਨਦੇਹੀ ਸ਼ੁਰੂ

ਮਾਮਲਾ ਰਾਧਾ ਸਵਾਮੀ ਡੇਰੇ ਵਲੋਂ  ਫੌਜ ਦੀ ਜ਼ਮੀਨ ਉਪਰ ਕਬਜ਼ੇ ਦਾ
ਰਈਆ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਗੋਲਾ ਬਾਰੂਦ ਡਿਪੂ ਬਿਆਸ ਦੇ ਨਾਲ ਲਗਦੀ ਡੇਰਾ ਬਿਆਸ ਦੀ ਕੰਧ ਅਤੇ 1000 ਮੀਟਰ ਦੇ ਘੇਰੇ ਵਿੱਚ ਆਉਂਦੀਆਂ ਹੋਰ ਉਸਾਰੀਆਂ ਦੀ ਨਿਸ਼ਾਨਦੇਹੀ ਡੇਰਾ ਰਾਧਾ ਸਵਾਮੀ ਦੇ ਸ਼ਰਧਾਲੂਆਂ ਦੇ ਵਿਰੋਧ ਦੇ ਬਾਵਜੂਦ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਇੱਕ ਸਿਵਲ ਰਿੱਟ ਪਟੀਸ਼ਨ ਸਬੰਧੀ ਨਿਸ਼ਾਨਦੇਹੀ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਸਨ ਅਤੇ ਡੀਸੀ ਵੱਲੋਂ ਇਸ ਸਬੰਧੀ ਰਿਪੋਰਟ ਛੇਤੀ ਹੀ ਹਾਈ ਕੋਰਟ ਨੂੰ ਸੌਂਪੀ ਜਾਵੇਗੀ। ਇਸ ਦੌਰਾਨ ਸ਼ਰਧਾਲੂਆਂ ਨੇ ਪੰਜਾਬ ਸਰਕਾਰ, ਫੌਜੀ ਅਧਿਕਾਰੀਆਂ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ, ਪਰ ਮਾਲ ਅਧਿਕਾਰੀਆਂ ਨੇ ਆਪਣਾ ਕੰਮ ਜਾਰੀ ਰੱਖਿਆ।
ਜ਼ਿਲ੍ਹਾ ਮਾਲ ਅਧਿਕਾਰੀ ਸੰਜੀਵ ਸ਼ਰਮਾ ਨੇ  ਕਿਹਾ ਕਿ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਾਸਤੇ ਕਈ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹਾਈ ਕੋਰਟ ਦੇ ਹੁਕਮਾਂ ’ਤੇ ਇਹ ਕੰਮ ਛੇਤੀ ਮੁਕੰਮਲ ਕਰ ਲਿਆ ਜਾਵੇਗਾ।

Comment here