ਭੰਨਤੋੜ ਤੇ ਦੰਗੇ ਲਈ ਗਿਆਨੀ ਹਰਪ੍ਰੀਤ ਸਿੰਘ ਜ਼ਿੰਮੇਵਾਰ-ਪੰਜਾਬ ਕ੍ਰਿਸਚਨ ਮੂਵਮੈਂਟ
ਪੰਜਾਬ ਸਰਕਾਰ ਵਲੋਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ
ਚੰਡੀਗੜ੍ਹ-ਪੰਜਾਬ ਵਿਚ ਧਰਮ ਪਰਿਵਰਤਨ ਨੂੰ ਲੈ ਕੇ ਮੁੱਦਾ ਗਰਮ ਹੈ। ਸਿੱਖ ਜਥੇਬੰਦੀਆਂ ਤੇ ਅਕਾਲ ਤਖ਼ਤ ਸਾਹਿਬ ਦੇ ਬਿਆਨਾਂ ਮੁਤਾਬਕ ਸਿੱਖਾਂ ਦਾ ਜ਼ਬਰੀ ਈਸਾਈਕਰਨ ਹੋ ਰਿਹਾ ਹੈ। ਹੁਣੇ ਜਿਹੇ ਤਰਨਤਾਰਨ ਸ਼ਹਿਰ ਦੇ ਇੱਕ ਚਰਚ ਵਿੱਚ ਚਾਰ ਦੋਸ਼ੀ ਮੰਗਲਵਾਰ ਰਾਤ 12.30 ਵਜੇ ਚਰਚ ਵਿਚ ਦਾਖਲ ਹੋਏ। ਜਿਨ੍ਹਾਂ ਨੇ ਚਰਚ ਦੇ ਬਾਹਰ ਪ੍ਰਭੂ ਯਿਸੂ ਅਤੇ ਮਦਰ ਮੈਰੀ ਦੀਆਂ ਮੂਰਤੀਆਂ ਦੇ ਸਿਰ ਤੋੜ ਦਿੱਤੇ। ਪਾਦਰੀ ਦੀ ਕਾਰ ਨੂੰ ਵੀ ਅੱਗ ਲਗਾ ਦਿੱਤੀ ਗਈ। ਇਲਾਕੇ ਵਿੱਚ ਤਣਾਅ ਬਣਿਆ ਹੋਇਆ ਹੈ।ਜ਼ਿਕਰਯੋਗ ਹੈ ਕਿ ਬੀਤੇ ਦਿਨ ਗਿਆਨੀ ਹਰਪ੍ਰੀਤ ਸਿੰਘ ਨੇ ਜ਼ਬਰੀ ਧਰਮ ਪਰਿਵਰਤਨ ਵਿਰੁੱਧ ਕੇਂਦਰ ਸਰਕਾਰ ਨੂੰ ਸਖਤ ਕਦਮ ਚੁੱਕਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਈਸਾਈ ਮਿਸ਼ਨਰੀਆਂ ਨਾਲ ਝੜਪ ਮਾਮਲੇ ਵਿੱਚ ਨਿਹੰਗ ਸਿੰਘਾਂ ਉਪਰ ਦਰਜ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ ਸੀ।
ਜਥੇਦਾਰ ਹਰਪ੍ਰੀਤ ਸਿੰਘ ਚਰਚ ‘ਚ ਜੋ ਭੰਨਤੋੜ ਦੇ ਜ਼ਿੰਮੇਵਾਰ-ਹਾਮਿਦ
ਤਰਨਤਾਰਨ ਵਿਖੇ ਚਰਚ ਵਿੱਚ ਭੰਨਤੋੜ ਕਰਕੇ ਕਾਰ ਨੂੰ ਅੱਗ ਲਾਉਣ ਦੀ ਘਟਨਾ ਬਾਰੇ ਗੱਲਬਾਤ ਕਰਦੇ ਹੋਏ ਪੰਜਾਬ ਕ੍ਰਿਸਚਨ ਮੂਵਮੈਂਟ ਦੇ ਪ੍ਰਧਾਨ ਹਾਮਿਦ ਮਸੀਹ ਨੇ ਵਿਵਾਦਤ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਇਸ ਘਟਨਾ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਚਰਚ ਵਿੱਚ ਜੋ ਕੁੱਝ ਹੋਇਆ ਹੈ ਅਤੇ ਅੰਮ੍ਰਿਤਸਰ ਵਿੱਚ ਜੋ ਘਟਨਾ ਵਾਪਰੀ ਹੈ, ਉਹ ਸਭ ਗਿਆਨੀ ਹਰਪ੍ਰੀਤ ਸਿੰਘ ਕਰਵਾ ਰਹੇ ਹਨ। ਹਾਮਿਦ ਮਸੀਹ ਨੇ ਕਿਹਾ ਕਿ ਚਰਚ ਵਿੱਚ ਜੋ ਕੁੱਝ ਵੀ ਹੋਇਆ ਅਤੇ ਜਾਂ ਫਿਰ ਅੰਮ੍ਰਿਤਸਰ ਵਿੱਚ ਜੋ ਦੰਗਿਆਂ ਰੂਪੀ ਘਟਨਾ ਹੋਏ ਇਹ ਸਭ ਕੁੱਝ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਹੱਥ ਹੈ। ਉਹ ਹੀ ਇਹ ਸਭ ਕੁੱਝ ਕਰਵਾ ਰਹੇ ਹਨ।
ਪੰਜਾਬ ਕ੍ਰਿਸਚਨ ਮੂਵਮੈਂਟ ਦੇ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਜਿਹੇ ਭੜਕਾਊ ਬਿਆਨ ਨਹੀਂ ਦੇਣੇ ਚਾਹੀਦੇ, ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋਵੇ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਬਾਰੇ ਵਾਰ-ਵਾਰ ਧਰਮ ਪਰਿਵਰਤਨ ਦੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ ਜੋ ਕਿ ਬਿਲਕੁਲ ਗਲਤ ਹੈ। ਧਰਮ ਪਰਿਵਰਤਨ ਸਬੰਧੀ ਸਾਡੇ ਵੱਲ ਵਾਰ-ਵਾਰ ਇਸ਼ਾਰਾ ਕੀਤਾ ਜਾਂਦਾ ਹੈ, ਜੋ ਕਿ ਬਿਲਕੁਲ ਗਲਤ ਹੈ, ਜਥੇਦਾਰ ਨੂੰ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ਼ ਹੋਣਾ ਚਾਹੀਦਾ ਹੈ, ਅਸੀਂ ਨਹੀਂ ਚਾਹੁੰਦੇ ਕਿ ਪੰਜਾਬ ਦਾ ਮਾਹੌਲ ਖਰਾਬ ਹੋਵੇ।
ਈਸਾਈ ਭਾਈਚਾਰੇ ‘ਚ ਭਾਰੀ ਰੋਸ, ਸੜਕ ‘ਤੇ ਲਾਇਆ ਧਰਨਾ
ਤਰਨਤਾਰਨ ਦੇ ਪਿੰਡ ਥਕਰਪੁਰਾ ‘ਚ ਦੇਰ ਰਾਤ ਕੁਝ ਲੋਕਾਂ ਨੇ ਚਰਚ ‘ਚ ਭੰਨਤੋੜ ਕੀਤੀ। ਜਿਸ ਤੋਂ ਬਾਅਦ ਮਾਮਲਾ ਕਾਫੀ ਭਖਿਆ ਹੋਇਆ ਨਜ਼ਰ ਆ ਰਿਹਾ ਹੈ। ਈਸਾਈ ਭਾਈਚਾਰੇ ‘ਚ ਭਾਰੀ ਰੋਸ਼ ਹੈ ‘ਤੇ ਉਨ੍ਹਾਂ ਨੇ ਸੜਕ ਤੇ ਧਰਨਾ ਲਗਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋ ਦੋਸ਼ੀਆਂ ਦੇ ਖਿਲਾਫ ਲਗਾਤਾਰ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਦੋਸ਼ੀਆਂ iਖ਼ਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ
ਤਰਨਤਾਰਨ ਵਿਖੇ ਚਰਚ ‘ਚ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਦਿਆਂ ਇਸ ਨੂੰ ਮੰਦਭਾਗੀ ਘਟਨਾ ਦੱਸਿਆ ਗਿਆ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਤੋੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਰਨਤਾਰਨ ਵਾਲੀ ਘਟਨਾ ਬੇਹੱਦ ਮੰਦਭਾਗੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਘਟਨਾ ਦੀ ਜਾਂਚ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਇਸ ਘਟਨਾ ਦੇ ਦੋਸ਼ੀਆਂ iਖ਼ਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ।
ਜ਼ਿਕਰਯੋਗ ਹੈਕਿ ਬੀਤੀ ਦੇਰ ਰਾਤ ਪਿੰਡ ਠੱਕਰਪੁਰਾ ਵਿਖੇ ਸਥਿਤ ਕੈਥੋਲਿਕ ਚਰਚ ‘ਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਵੱਖ-ਵੱਖ ਮੂਰਤੀਆਂ ਦੀ ਭੰਨ ਤੋੜ ਕਰਦੇ ਹੋਏ ਬੇਅਦਬੀ ਕੀਤੀ ਗਈ। ਇਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਚਰਚ ਅੰਦਰ ਖੜ੍ਹੀ ਇਕ ਕਾਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ। ਇਹ ਸਾਰੀ ਘਟਨਾ ਚਰਚ ‘ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ‘ਚ ਕੈਦ ਹੋ ਗਈ ਹੈ।
Comment here