ਸਿਆਸਤਖਬਰਾਂਚਲੰਤ ਮਾਮਲੇ

ਜਥੇਦਾਰ ਨੇ 7 ਅਪ੍ਰੈਲ ਨੂੰ ਤਲਵੰਡੀ ਸਾਬੋ ਵਿੱਚ ਵੱਡਾ ਇਕੱਠ ਸੱਦਿਆ

ਅੰਮ੍ਰਿਤਸਰ-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵਾਰ ਫਿਰ ਤੋਂ ਵੱਡਾ ਇਕੱਠ ਸੱਦਿਆ ਹੈ । ਹਾਲਾਂਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਭਾਵੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸਾਖੀ ’ਤੇ ਤਲਵੰਡੀ ਸਾਬੋ ਵਿਖੇ ਸਰਬੱਤ ਖਾਲਸਾ ਸੱਦਣ ਦੀ ਅਪੀਲ ਕੀਤੀ ਹੈ ਪਰ ਇਸ ਤੋਂ ਪਹਿਲਾਂ ਹੁਣ ਗਿਆਨੀ ਹਰਪ੍ਰੀਤ ਸਿੰਘ ਨੇ 7 ਅਪ੍ਰੈਲ ਨੂੰ ਤਲਵੰਡੀ ਸਾਬੋ ਵਿੱਚ ਇੱਕ ਵੱਡਾ ਇਕੱਠ ਸੱਦ ਲਿਆ ਹੈ। ਇਸ ਸਬੰਧੀ ਜਾਰੀ ਕੀਤੇ ਗਏ ਪੋਸਟਰ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮੌਜੂਦਾ ਸਮੇਂ ਦੌਰਾਨ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣ ਲਈ ਸਿਰਜੇ ਝੂਠੇ ਬਿਰਤਾਂਤ ਨੂੰ ਪੰਜਾਬ ਪ੍ਰਸਤ ਪੱਤਰਕਾਰਾਂ ਤੇ ਚੈਨਲਾਂ ਨੇ ਸੱਚੀ ਪੱਤਰਕਾਰਤਾ ਰਾਹੀਂ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਨੇ ਕਾਨੂੰਨ ਛਿੱਕੇ ਟੰਗ ਕੇ ਪੱਤਰਕਾਰਾਂ ਅਤੇ ਮੀਡੀਆ ਅਦਾਰਿਆਂ ਦੇ ਚੈਨਲਾਂ ਦੀ ਆਵਾਜ਼ ਬੰਦ ਕੀਤੀ।
ਇਸ ਵਰਤਾਰੇ ਦੀ ਪੜਚੋਲ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਧਰਮ ਪ੍ਰਚਾਰ ਅਤੇ ਕੌਮੀ ਹੱਕਾਂ ਦੀ ਪਹਿਰੇਦਾਰੀ ਹਿੱਤ ਸਿੱਖ ਮੀਡੀਆ ਦਾ ਯੋਗਦਾਨ, ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ, ਸਿੱਖ ਮੀਡੀਆ ਨੂੰ ਚੁਣੌਤੀਆਂ ਅਤੇ ਭਵਿੱਖ ਦੀ ਰਣਨੀਤੀ ਦੇ ਵਿਸ਼ੇ ’ਤੇ ਇਕ ਵਿਸ਼ੇਸ਼ ਇਕੱਠ 7 ਅਪ੍ਰੈਲ 2023 ਦਿਨ ਸ਼ੁੱਕਰਵਾਰ ਨੂੰ ਸਵੇਰੇ 11.00 ਵਜੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੱਦ ਲਿਆ ਗਿਆ ਹੈ। ਇਸ ਇਕੱਤਰਤਾ ਵਿਚ ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਿਤ ਸੀਨੀਅਰ ਪੱਤਰਕਾਰ ਸੰਬੋਧਨ ਕਰਨਗੇ। ਸਮੂਹ ਸਿੱਖ ਅਤੇ ਪੰਜਾਬੀ ਪੱਤਰਕਾਰਤਾ ਨਾਲ ਜੁੜੇ ਹੋਏ ਪੰਜਾਬਪ੍ਰਸਤ ਵੀਰਾਂ ਭੈਣਾਂ ਨੂੰ ਇਸ ਇਕੱਠ ਵਿਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਗਈ ਹੈ। ਇਸ ਪੋਸਟਰ ਦੇ ਅੰਤ ਵਿਚ ਜਾਰੀ ਕਰਤਾ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਲਿਿਖਆ ਗਿਆ ਹੈ।

Comment here