ਸਿਆਸਤਖਬਰਾਂਚਲੰਤ ਮਾਮਲੇ

ਜਲੰਧਰ ‘ਚ ਮੌਜੂਦ ‘ਆਪ’ ਦੇ ਬਾਹਰੀ ਵਿਧਾਇਕਾਂ ਦੀ ਗ੍ਰਿਫਤਾਰੀ ਹੋਵੇ : ਅਸ਼ਵਨੀ ਸ਼ਰਮਾ

ਚੰਡੀਗੜ੍ਹ-ਪੰਜਾਬ ਬੀਜੇਪੀ ਨੇ ਆਮ ਆਦਮੀ ਪਾਰਟੀ ਦੇ ਬਾਹਰੀ ਵਿਧਾਇਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਪੰਜਾਬ ਬੀਜੇਪੀ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਭੇਜੀ ਹੈ। ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਡੀਜੀਪੀ ਪੰਜਾਬ ਨੂੰ ਵੀ ਸ਼ਿਕਾਇਤ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੇ ਵੱਖ-ਵੱਖ ਜ਼ਿਲਿਆਂ ਦੇ ਵਿਧਾਇਕ ਹਨ, ਉਹ ਜਲੰਧਰ ਵਿੱਚ ਮੌਜੂਦ ਹਨ। ਉਨ੍ਹਾਂ ਚਿੱਠੀ ਲਿਖ ਕੇ ਆਪ ਵਿਧਾਇਕਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਜਿਹੜੇ ਬਾਹਰੀ ਆਪ ਦੇ ਜਿਹੜੇ ਬਾਹਰੀ ਵਿਧਾਇਕ ਹਨ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਦੱਸ ਦਈਏ ਕਿ ਸ਼ੋਸਲ ਮੀਡੀਆ ਉਤੇ ਬਾਹਰੀ ਆਪ ਵਿਧਾਇਕਾਂ ਦੀ ਫੋਟੋ ਵਾਇਰਲ ਹੋਈ ਹੈ। ਬੀਜੇਪੀ ਨੇ ਫੋਟੋਆਂ ਤੇ ਵੀਡੀਓ ਨੂੰ ਆਧਾਰ ਬਣਾ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

Comment here