ਅਪਰਾਧਸਿਆਸਤਖਬਰਾਂ

ਜੀ-20 ਬੈਠਕ ਤੋਂ ਠੀਕ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਜੈਸ਼ ਦਾ ਅੱਤਵਾਦੀ

ਜੰਮੂ-ਕਸ਼ਮੀਰ-ਰਾਸ਼ਟਰੀ ਜਾਂਚ ਏਜੰਸੀ ਨੇ ਜੰਮੂ-ਕਸ਼ਮੀਰ ‘ਚ ਅੱਤਵਾਦੀ ਸਾਜ਼ਿਸ਼ ਦੇ ਮਾਮਲੇ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਜੈਸ਼-ਏ-ਮੁਹੰਮਦ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਕੁਪਵਾੜਾ ਜ਼ਿਲੇ ਦੇ ਮੁਹੰਮਦ ਉਬੈਦ ਮਲਿਕ ਵਜੋਂ ਹੋਈ ਹੈ। ਐੱਨਆਈਏ ਅਧਿਕਾਰੀਆਂ ਨੇ ਐਤਵਾਰ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਜੈਸ਼-ਏ-ਮੁਹੰਮਦ ਦਾ ਸੰਚਾਲਕ ਮੁਹੰਮਦ ਉਬੈਦ ਮਲਿਕ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਦੇ ਕਮਾਂਡਰ ਦੇ ਲਗਾਤਾਰ ਸੰਪਰਕ ‘ਚ ਸੀ।
ਪੁਲਿਸ ਅਧਿਕਾਰੀਆਂ ਨੂੰ ਜਾਂਚ ਤੋਂ ਪਤਾ ਲੱਗਾ ਕਿ ਦੋਸ਼ੀ ਪਾਕਿਸਤਾਨ ਸਥਿਤ ਕਮਾਂਡਰ ਨੂੰ ਖਾਸ ਤੌਰ ‘ਤੇ ਫੌਜ ਅਤੇ ਸੁਰੱਖਿਆ ਬਲਾਂ ਦੀ ਗਤੀਵਿਧੀ ਬਾਰੇ ਗੁਪਤ ਸੂਚਨਾਵਾਂ ਦੇ ਰਿਹਾ ਸੀ। ਦੱਸ ਦੇਈਏ ਕਿ ਜੀ-20 ਦੇਸ਼ਾਂ ਦੀ ਬੈਠਕ ਜੰਮੂ-ਕਸ਼ਮੀਰ ‘ਚ ਹੀ ਹੋਣ ਜਾ ਰਹੀ ਹੈ, ਜਿਸ ਦਾ ਪਾਕਿਸਤਾਨ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਾਨਫਰੰਸ ਦੀ ਸੁਰੱਖਿਆ ਦੇ ਮੱਦੇਨਜ਼ਰ ਪੂਰੀ ਘਾਟੀ ‘ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਇਸ ਕਾਰਨ ਘਾਟੀ ਦੇ ਵੱਖ-ਵੱਖ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਨਿਰਦੇਸ਼ਾਂ ‘ਤੇ ਜੰਮੂ-ਕਸ਼ਮੀਰ ‘ਚ ਅਸਥਿਰਤਾ ਫੈਲਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਸ਼ਟਰੀ ਜਾਂਚ ਏਜੰਸੀ ਅੱਤਵਾਦੀਆਂ ਦੇ ਇਨ੍ਹਾਂ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਅਧਿਕਾਰੀਆਂ ਦੀ ਮੰਨੀਏ ਤਾਂ ਦੋਸ਼ੀ ਪਾਕਿਸਤਾਨ ‘ਚ ਬੈਠੇ ਜੈਸ਼-ਏ-ਮੁਹੰਮਦ ਦੇ ਕਮਾਂਡਰ ਨਾਲ ਲਗਾਤਾਰ ਸੰਪਰਕ ‘ਚ ਸੀ। ਦੋਸ਼ੀ ਪਾਕਿਸਤਾਨ ‘ਚ ਫੌਜ ਨੂੰ ਖੁਫੀਆ ਜਾਣਕਾਰੀ ਦੇ ਰਿਹਾ ਸੀ। ਇਸ ਸੂਚਨਾ ‘ਚ ਸਭ ਤੋਂ ਮਹੱਤਵਪੂਰਨ ਫੌਜ ਅਤੇ ਸੁਰੱਖਿਆ ਬਲਾਂ ਦੀ ਗਤੀਵਿਧੀ ਤੋਂ ਇਲਾਵਾ ਹੋਰ ਜਾਣਕਾਰੀ ਵੀ ਸ਼ਾਮਲ ਸੀ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਮੁਲਜ਼ਮਾਂ ਕੋਲੋਂ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਕਈ ਇਲਜ਼ਾਮ ਭਰੇ ਦਸਤਾਵੇਜ਼ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਐਨਆਈਏ ਨੇ ਮੁਲਜ਼ਮਾਂ ਕੋਲੋਂ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਹਥਿਆਰ ਬਰਾਮਦ ਕੀਤੇ ਹਨ। ਐੱਨਆਈਏ ਨੇ ਇਸ ਤੋਂ ਰਿਮੋਟ ਕੰਟਰੋਲ ਵਾਲੇ ਸਟਿੱਕੀ ਬੰਬ ਵੀ ਬਰਾਮਦ ਕੀਤੇ ਹਨ।

Comment here