ਚੰਡੀਗੜ੍ਹ-ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ । ਇਸ ਦੌਰਾਨ ਉਨ੍ਹਾਂ ਨੇ ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਬਿਕਰਮ ਮਜੀਠੀਆ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਜਵਾਬ ਦਿੱਤਾ । ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜੋ ਲੋਕ ਮੀਡੀਆ ਦਾ ਗਲਾ ਘੁੱਟਦੇ ਸਨ ਉਹ ਹੁਣ ਮੀਡੀਆ ਦੀ ਆਜ਼ਾਦੀ ਦੀ ਗੱਲ ਕਰ ਰਹੇ ਹਨ । ਮਲਵਿੰਦਰ ਸਿੰਘ ਕੰਗ ਨੇ ਅਕਾਲੀ ਸਰਕਾਰ ਸਮੇਂ ਮੀਡੀਆ ਦੇ ਨਾਲ ਹੋਈਆਂ ਧੱਕੇਸ਼ਾਹੀਆਂ ਦਾ ਜ਼ਿਕਰ ਕਰਦਿਆਂ ਵੱਡੇ ਵੱਡੇ ਇਲਜ਼ਾਮ ਲਗਾਏ ।ਇਸ ਦੇ ਨਾਲ ਹੀ ਕੰਗ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਕੋਲ ਸਬੂਤ ਹਨ ਕਿ ਕਵੇਂ ਅਕਾਲੀ ਸਰਕਾਰ ਦੇ ਸਮੇਂ ਮੀਡੀਆ ਨੂੰ ਦਬਾਇਆ ਗਿਆ ਸੀ ।
ਜੋ ਲੋਕ ਮੀਡੀਆ ਦਾ ਗਲਾ ਘੁੱਟਦੇ ਸਨ, ਉਹ ਮੀਡੀਆ ਦੀ ਆਜ਼ਾਦੀ ਦੀ ਗੱਲ ਕਰ ਰਹੇ : ਕੰਗ

Comment here