ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਜੱਗੂ ਭਗਵਾਨਪੁਰੀਆ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਜਲੰਧਰ- ਸਿੱਧੂ ਮੂਸੇਵਾਲਾ ਕਤਲ ਮਾਮਲੇ ਚ ਅਤੇ ਹੋਰ ਮਾਮਲਿਆਂ ਵਿੱਚ ਗ੍ਰਿਫਤਾਰ ਗੈਂਗਸਟਰ ਜੱਗੂ ਭਗਵਾਨਪੂਰੀਆ ਨੂੰ 9 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ  ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਜੱਗੂ ਭਗਵਾਨਪੂਰੀਆ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜੇ ਜਾਣ ਦਾ ਹੁਕਮ ਸੁਣਾਇਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ ਖਰੜ ਵਿਖੇ ਦਰਜ ਇਕ ਕੇਸ ਦੇ ਮਾਮਲੇ ‘ਚ ਮੋਹਾਲੀ ਪੁਲਸ ਨੂੰ ਟ੍ਰਾਂਜਿਟ ਰਿਮਾਂਡ ਦੇ ਕੇ ਉਨ੍ਹਾਂ ਦੇ ਹਵਾਲੇ ਕੀਤੇ ਜਾਣ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜੱਗੂ ਭਗਵਾਨਪੁਰੀਆ ਦੇ ਵਕੀਲ ਬੀ. ਐੱਸ. ਕਾਹਲੋਂ ਨੇ ਦੱਸਿਆ ਕਿ ਅਦਾਲਤ ਵਿਚ ਜੱਗੂ ਭਗਵਾਨਪੁਰੀਆ ਨੂੰ ਸਾਲ 2014 ਵਿਚ ਥਾਣਾ ਭੋਗਪੁਰ ਵਿਖੇ ਦਰਜ ਕੀਤੇ ਗਏ ਅਸਲਾ ਐਕਟ ਦੇ ਮਾਮਲੇ ‘ਚ ਪੇਸ਼ ਕੀਤਾ ਗਿਆ ਹੈ। ਜੱਗੂ ਭਗਵਾਨਪੁਰੀਆ ਦੀ ਪੇਸ਼ੀ ਨੂੰ ਲੈ ਕੇ ਅੱਜ ਸਵੇਰੇ ਤੋਂ ਹੀ ਅਦਾਲਤੀ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਦੇ ਨਾਲ ਹੀ ਅਦਾਲਤੀ ਕੰਪਲੈਕਸ ਨੂੰ ਜਾਣ ਵਾਲੇ ਰਸਤੇ ਵੀ ਬੰਦ ਕੀਤੇ ਗਏ ਸਨ। ਇਸ ਤੋਂ ਇਲਾਵਾ ਗੈਂਗਸਟਰ ਦੀ ਪੇਸ਼ੀ ਨੂੰ ਲੈ ਕੇ ਸਿਵਲ ਹਸਪਤਾਲ ‘ਚ ਕਾਫ਼ੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਅਤੇ ਨਾਲ ਹੀ ਸ਼ਹਿਰ ‘ਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਦੇ ਪਹਿਲਾਂ ਅਦਾਲਤ ਨੇ ਜੱਗੂ ਭਗਵਾਨਪੂਰੀਆ ਨੂੰ 12 ਸਤੰਬਰ ਤੱਕ ਪੁਲਸ ਰਿਮਾਂਡ ‘ਤੇ ਭੇਜਿਆ ਸੀ। ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਹੀ ਮੁੜ ਜੱਗੂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜਦੇ ਹੋਏ ਜੇਲ੍ਹ ਭੇਜ ਦਿੱਤਾ ਹੈ।

Comment here