ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਟਾਈਟਲਰ ਦੀ ਤਸਵੀਰ ਵਾਲੀ ਟੀਸ਼ਰਟ ਪਾਉਣ ਵਾਲੇ ਖਿਲਾਫ ਕੇਸ ਦਰਜ

ਹਰਿਮੰਦਰ ਸਾਹਿਬ ਪਰਿਕਰਮਾ ਚ ਉਚੇਚੀ ਖਿਚਵਾਈ ਸੀ ਫੋਟੋ

ਅੰਮ੍ਰਿਤਸਰ-ਬੀਤੇ ਦਿਨੀੰ ਇਕ ਕਾਂਗਰਸੀ ਵਰਕਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਫੋਟੋਆਂ ਖਿਚਵਾ ਕੇ ਵਾਇਰਲ ਕੀਤੀਆਂ ਸਨ, ਉਹ ਬਾਹਰੋਂ ਹੋਰ ਕਮੀਜ਼ ਪਾ ਕੇ ਆਇਆ, ਅੰਦਰ ਉਕਤ ਟੀਸ਼ਰਟ ਪਾਈ ਤੇ ਤਸਵੀਰਾਂ ਖਿਚਵਾਈਆਂ, ਜੋ ਵਾਇਰਲ ਕੀਤੀਆਂ ਗਈਆਂ, ਅਜਿਹੀ ਹਰਕਤ ਕਰਨ ਵਾਲੇ ਕਰਮਜੀਤ ਗਿੱਲ ਖਿਲਾਫ ਐਫਆਈਆਰ ਦਰਜ ਕਰ ਲਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ  ਇਸ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਸੀ ਕਿ ਜਿਸ ਵਿਅਕਤੀ ਨੇ ਇਹ ਹਰਕਤ ਕੀਤੀ ਹੈ, ਉਸ ਖਿਲਾਫ ਕਾਰਵਾਈ ਲਈ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਪ੍ਰਤਾਪ ਸਿੰਘ ਸੈਕਟਰੀ ਐਸਜੀਪੀਸੀ  ਨੇ ਕਿਹਾ ਕਿ ਜੇਕਰ ਕਰਮਜੀਤ ਸਾਡੇ ਹੱਥ ਲੱਗਾ  ਤਾਂ ਸਿੱਖ ਮਰਿਆਦਾ ਅਨੁਸਾਰ ਸਜ਼ਾ ਦਿੱਤੀ ਜਾਵੇਗੀ। ਪੁਲਿਸ ਉਸ ਨੂੰ ਫੜ ਕੇ ਸਜ਼ਾ ਦੇਵੇ, ਨਹੀਂ ਤਾਂ ਸ਼੍ਰੋਮਣੀ ਕਮੇਟੀ ਕਾਨੂੰਨ ਆਪਣੇ ਹੱਥਾਂ ਵਿਚ ਲਵੇਗੀ ਅਤੇ ਉਸ ਨੂੰ ਸਜ਼ਾ ਦਿੱਤੀ ਜਾਵੇਗੀ।  ਜਗਦੀਸ਼ ਟਾਈਟਲਰ ਸਿੱਖ ਕਤਲੇਆਮ ਦਾ ਦੋਸ਼ੀ ਹੈ। ਜਿਸ ਕਰਕੇ ਸਿਖ ਸੰਗਤ ਚ ਜ਼ਿਆਦਾ ਰੋਸ ਹੈ, ਤੇ ਕਰਮਜੀਤ ਖਿਲਾਫ ਪੁਲਸ ਨੇ ਕੇਸ ਦਰਜ ਕਰ ਲਿਆ ਹੈ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ  ਨੇ ਕਾਂਗਰਸ ਵੱਲੋਂ ਆਪਣੇ ਵਰਕਰਾਂ ਨੂੰ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਦੀਆਂ ਫੋਟੋਆਂ ਵਾਲੀਆਂ ਟੀ-ਸ਼ਰਟਾਂ ਪਾ ਕੇ ਨਤਮਸਤਕ ਹੋਣ ਦੀ ਨਿਖੇਧੀ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਅਸੀਂ ਪੂਰੀ ਘਟਨਾ ਪਿੱਛੇ ਸਾਜ਼ਿਸ਼ ਦਾ ਪਤਾ ਲਗਾਉਣ ਲਈ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਹਾਂ। “ਕਾਂਗਰਸ ਪਾਰਟੀ ਆਪਣੇ ਸ਼ਰਾਰਤੀ ਕੰਮਾਂ ਅਤੇ ਗੈਰ-ਜ਼ਿੰਮੇਵਾਰਾਨਾ ਵਿਵਹਾਰ ਲਈ ਬਦਨਾਮ ਹੈ। ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੰਦੀ। ਪਾਰਟੀ ਆਗੂ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾ ਕੇ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਪਾਰਟੀ ਵਰਕਰ ਪੰਜਾਬ ਨੂੰ ਅਸਥਿਰ ਕਰਨ ਦੀ ਕਾਂਗਰਸ ਦੀ ਨਾਪਾਕ ਸਾਜ਼ਿਸ਼ ਦਾ ਹਿੱਸਾ ਹਨ। ਢੀਂਡਸਾ ਨੇ ਦਾਅਵਾ ਕੀਤਾ ਕਿ ਕਾਂਗਰਸ ਦਾ ਸਿੱਖ ਵਿਰੋਧੀ ਹੋਣ ਦਾ ਲੰਮਾ ਇਤਿਹਾਸ ਰਿਹਾ ਹੈ ਅਤੇ ਇਸ ਨੇ ਹਮੇਸ਼ਾ ਹੀ ਸਿੱਖਾਂ ਵਿਰੁੱਧ ਘਿਨਾਉਣੀਆਂ ਕਾਰਵਾਈਆਂ ਕਰਕੇ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। “ਅਸੀਂ 1985 ਦੇ ਸਿੱਖ ਕਤਲੇਆਮ ਦੌਰਾਨ ਹੋਏ ਜ਼ਖ਼ਮਾਂ ਅਤੇ ਦਰਦ ਨੂੰ ਕਦੇ ਨਹੀਂ ਭੁੱਲਾਂਗੇ। ਟਾਈਟਲਰ ਦਿੱਲੀ ਵਿੱਚ ਭੀੜ ਦੀ ਅਗਵਾਈ ਕਰਨ ਵਾਲੇ ਕਾਂਗਰਸੀ ਨੇਤਾਵਾਂ ਵਿੱਚੋਂ ਇੱਕ ਸੀ ਅਤੇ ਉਨ੍ਹਾਂ ਨੇ ਸਾਡੀਆਂ ਮਾਸੂਮ ਭੈਣਾਂ ਅਤੇ ਭਰਾਵਾਂ ਨੂੰ ਮਾਰਨ ਲਈ ਉਕਸਾਇਆ ਸੀ,”।

Comment here