ਅਪਰਾਧਸਿਆਸਤਖਬਰਾਂ

ਟੈੱਟ ਪੇਪਰ ਮਾਮਲੇ ‘ਚ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੇ ਹੁਕਮ

ਚੰਡੀਗੜ੍ਹ-ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਦੇ ਕੱਲ੍ਹ ਹੋਏ ਪੇਪਰ ਦੇ ਕੁਝ ਪ੍ਰਸ਼ਨ ਪੱਤਰਾਂ ਵਿਚ ਕਥਿਤ ਤੌਰ ’ਤੇ ਉੱਤਰ ਹੀ ਦੱਸ ਦਿੱਤੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਵਿਚ ਦੋਸ਼ੀਆਂ ਦੀ ਤੁਰਤ ਗ੍ਰਿਫਤਾਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਅਤੇ ਲਿਖਿਆ ਹੈ-ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ. ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ ਟੈੱਟ ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗਿੑਫਤਾਰੀ ਦੇ ਨਿਰਦੇਸ਼ ..
ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ. ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ ਟੈੱਟ ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗਿੑਫਤਾਰੀ ਦੇ ਨਿਰਦੇਸ਼ ਦੱਸ ਦਈਏ ਕਿ ਸਮਾਜਿਕ ਸਿੱਖਿਆ ਦੀ ਪ੍ਰੀਖਿਆ ਲਈ ਉੱਤਰ ਆਪਸ਼ਨਾਂ ਵਿਚੋਂ ਇਕ ਹਾਈਲਾਈਟ (ਬੋਲਡ) ਕੀਤੀ ਹੋਣ ਕਾਰਨ ਯੂਨੀਵਰਸਿਟੀ ਦੀ ਵੱਡੀ ਕੁਤਾਹੀ ਸਾਹਮਣੇ ਆਈ ਹੈ। ਇਸ ਪ੍ਰੀਖਿਆ ਦੇ ਸਹੀ ਜਵਾਬ ਹੀ ਬੋਲਡ ਹੋਣ ਕਾਰਨ ਮਿਹਨਤ ਕਰਕੇ ਪ੍ਰੀਖਿਆ ’ਚ ਬੈਠਣ ਵਾਲੇ ਬੇਰੁਜ਼ਗਾਰ ਅਧਿਆਪਕਾਂ ਵਿਚ ਰੋਸ ਹੈ।
ਇਹ ਪ੍ਰਸ਼ਨ ਪੱਤਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਤਿਆਰ ਕੀਤਾ ਗਿਆ ਹੈ। ਦੂਜੇ ਪਾਸੇ ਯੂਨੀਵਰਸਿਟੀ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਪ੍ਰਿੰਟਿੰਗ ਵਿਚ ਗਲਤੀ ਹੋਈ ਹੈ ਜਿਸ ਕਾਰਨ ਇਹ ਪ੍ਰੀਖਿਆ ਮੁੜ ਲੈਣ ਬਾਰੇ ਮੀਟਿੰਗ ਕੀਤੀ ਜਾਵੇਗੀ। ਅਧਿਆਪਕ ਯੋਗਤਾ ਪ੍ਰੀਖਿਆ ’ਚ ਹਰ ਪ੍ਰਸ਼ਨ ਦੇ ਉੱਤਰ ਲਈ ਚਾਰ ਬਦਲ ਦਿੱਤੇ ਹੁੰਦੇ ਹਨ ਜਿਨ੍ਹਾਂ ਵਿੱਚੋਂ ਕੋਈ ਇਕ ਢੁੱਕਵਾਂ ਉੱਤਰ ਚੁਣਨਾ ਹੁੰਦਾ ਹੈ ਪਰ ਇਸ ਦੇ ਸਪੱਸ਼ਟ ਉਤਰ ਹੀ ਦੱਸਣ ਕਾਰਨ ਪ੍ਰੀਖਿਆ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਦੋਸ਼ੀਆਂ ਖਿਲਾਫ ਕਾਰਵਾਈ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਪੇਪਰ ਮੁੜ ਲਿਆ ਜਾਵੇਗਾ ਤੇ ਪ੍ਰੀਖਿਆਰਥੀਆਂ ਤੋਂ ਮੁੜ ਕੋਈ ਫੀਸ ਨਹੀਂ ਲਈ ਜਾਵੇਗਾ।

Comment here