ਅਪਰਾਧਸਿਆਸਤਖਬਰਾਂ

ਡਰੱਗ ਮਾਮਲੇ ’ਚ ਮਜੀਠੀਆ ਖਿਲਾਫ ਲੁੱਕਆਊਟ ਨੋਟਿਸ ਜਾਰੀ

ਚੰਡੀਗੜ੍ਹ-ਡਰੱਗ ਕੇਸ ਵਿੱਚ ਫਸੇ ਅਕਾਲੀ ਦਲ ਦੇ ਵਿਧਾਇਕ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਪੰਜਾਬ ਪੁਲਿਸ ਦੀ ਬੇਨਤੀ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਪੁਲਿਸ ਨੂੰ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖਦਸ਼ਾ ਹੈ, ਜਿਸ ਪਿੱਛੋਂ ਅਕਾਲੀ ਆਗੂ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੂਚਨਾ ਭੇਜੀ ਗਈ ਹੈ। ਬਿਕਰਮ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ। ਸਰਕਾਰ ਨੇ ਵਿਦੇਸ਼ ਭੱਜਣਾ ਦੇ ਖਦਸ਼ੇ ਪਿੱਛੋਂ ਮਜੀਠੀਆ ’ਤੇ ਸ਼ਿਕੰਜਾ ਕੱਸਣ ਦੀ ਕੋਸ਼ਿਸ਼ ਕੀਤੀ ਹੈ।
ਬਿਕਰਮ ਸਿੰਘ ਮਜੀਠੀਆ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ’ਤੇ ਛਾਪਾਮਾਰੀ ਹੋ ਰਹੀ ਹੈ, ਹਾਲਾਂਕਿ ਉਹ ਘਰ ਨਹੀਂ ਮਿਲੇ।
ਜਾਣਕਾਰੀ ਅਨੁਸਾਰ ਸ਼ੀਠ ਦੀਆਂ 4 ਟੀਮਾਂ ਨੇ 16 ਥਾਂਵਾਂ ’ਤੇ ਛਾਪੇ ਮਾਰੇ। ਪੁਲਿਸ ਸੂਤਰਾਂ ਅਨੁਸਾਰ ਪੰਜਾਬ ਪੁਲਿਸ ਦੀ ਟੀਮ ਦੇਰ ਰਾਤ 3:30 ਵਜੇ ਚੰਡੀਗੜ੍ਹ ਸਥਿਤ ਮਜੀਠੀਆ ਦੇ ਸਰਕਾਰੀ ਫਲੈਟ ਪੁੱਜੀ, ਪਰ ਉਥੇ ਕੋਈ ਨਹੀਂ ਮਿਲਿਆ। ਸੂਤਰਾਂ ਮੁਤਾਬਕ ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਦੇ ਪੰਜਾਬ ਤੋਂ ਬਾਹਰ ਜਾਣ ਦੀ ਖ਼ਬਰ ਹੈ। ਉਧਰ ਪੰਜਾਬ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।

Comment here