ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਤਾਈਵਾਨ ਦੀ ਰੱਖਿਆ ਲਈ ਵਚਨਬਧ ਅਮਰੀਕਾ : ਬਾਈਡੇਨ

ਬੀਜਿੰਗ-ਨਿਊਜ਼ ਚੈਨਲ ਸੀਬੀਐਸ ਨਿਊਜ਼ ‘ਤੇ ਪ੍ਰਸਾਰਿਤ ’60 ਮਿੰਟ’ ਪ੍ਰੋਗਰਾਮ ਵਿਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਐਤਵਾਰ ਨੂੰ ਪੁੱਛਿਆ ਗਿਆ ਸੀ ਕਿ ਜੇਕਰ ਚੀਨ ਤਾਈਵਾਨ ‘ਤੇ ਹਮਲਾ ਕਰਦਾ ਹੈ ਤਾਂ ਕੀ ਅਮਰੀਕੀ ਬਲ, ਅਮਰੀਕੀ ਮਰਦ ਅਤੇ ਔਰਤਾਂ ਉਸ ਦੀ ਰੱਖਿਆ ਕਰਨਗੇ? ਜਵਾਬ ਵਿੱਚ ਬਾਈਡੇਨ ਨੇ “ਹਾਂ” ਕਿਹਾ।
ਸਮਾਚਾਰ ਏਜੰਸੀ ਨੇ ਦੱਸਿਆ ਕਿ ਇੰਟਰਵਿਊ ਤੋਂ ਬਾਅਦ ਵ੍ਹਾਈਟ ਹਾਊਸ ਨੇ ਕਿਹਾ ਕਿ ਅਮਰੀਕੀ ਨੀਤੀ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਨੀਤੀ ਦੇ ਤਹਿਤ ਅਮਰੀਕਾ ਦਾ ਮੰਨਣਾ ਹੈ ਕਿ ਤਾਈਵਾਨ ਦੇ ਮੁੱਦੇ ਨੂੰ ਸ਼ਾਂਤੀਪੂਰਵਕ ਹੱਲ ਕੀਤਾ ਜਾਣਾ ਚਾਹੀਦਾ ਹੈ, ਪਰ ਨੀਤੀ ਵਿੱਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਚੀਨੀ ਹਮਲੇ ਦੀ ਸਥਿਤੀ ਵਿੱਚ ਅਮਰੀਕੀ ਬਲਾਂ ਨੂੰ ਭੇਜਿਆ ਜਾ ਸਕਦਾ ਹੈ ਜਾਂ ਨਹੀਂ। ਬਾਈਡੇਨ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਸਰਕਾਰ ਨੇ ਤਾਈਵਾਨ ਨੂੰ ਸਮੁੰਦਰ ‘ਚ ਮਿਜ਼ਾਈਲਾਂ ਦਾਗ ਕੇ ਅਤੇ ਨੇੜਲੇ ਇਲਾਕਿਆਂ ‘ਚ ਲੜਾਕੂ ਜਹਾਜ਼ ਉਡਾ ਕੇ ਧਮਕੀ ਦੇਣ ਦੀ ਕੋਸ਼ਿਸ਼ ਕੀਤੀ ਹੈ ਅਤੇ ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਸਮੇਤ ਕਈ ਸਿਆਸੀ ਹਸਤੀਆਂ ਨੇ ਤਾਈਵਾਨ ਦੀ ਯਾਤਰਾ ਕੀਤੀ ਹੈ।

Comment here