ਅਪਰਾਧਸਿਆਸਤਖਬਰਾਂ

ਤੋਸ਼ਾਖਾਨਾ ਮਾਮਲਾ-ਅਦਾਲਤ ਨੇ ਇਮਰਾਨ ਦੇ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

ਇਸਲਾਮਾਬਾਦ-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਗ੍ਰਿਫ਼ਤਾਰੀ ਵਾਰੰਟ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ। ਉਸ ਦੇ ਖ਼ਿਲਾਫ਼ ਇਹ ਗ੍ਰਿਫਤਾਰੀ ਵਾਰੰਟ ਤੋਸ਼ਾਖਾਨਾ ਕੇਸ ਵਿੱਚ ਜਾਰੀ ਕੀਤਾ ਗਿਆ ਸੀ, ਪਰ ਅਦਾਲਤ ਨੇ ਇਮਰਾਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਨਾਲ ਹੀ 18 ਮਾਰਚ ਤੱਕ ਇਮਰਾਨ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜ਼ਫ਼ਰ ਇਕਬਾਲ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਨਾਲ ਸਬੰਧਤ ਇਸ ਪਟੀਸ਼ਨ ‘ਤੇ ਇਹ ਫ਼ੈਸਲਾ ਸੁਣਾਇਆ। ਜੱਜ ਨੇ ਕਿਹਾ ਕਿ ਸਾਬਕਾ ਪੀ.ਐਮ. ਨੂੰ 18 ਮਾਰਚ ਤੋਂ ਪਹਿਲਾਂ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਵੱਲੋਂ ਦੱਸਿਆ ਗਿਆ ਕਿ ਇਹ ਫ਼ੈਸਲਾ ਕਾਨੂੰਨ ਦੇ ਹਰ ਪਹਿਲੂ ਨੂੰ ਦੇਖਦੇ ਹੋਏ ਲਿਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਮਰਾਨ ਖਾਨ ਦੀ ਤਰਫੋਂ ਮੰਗਲਵਾਰ ਨੂੰ ਇਸ ਮਾਮਲੇ ‘ਤੇ ਇਸਲਾਮਾਬਾਦ ਹਾਈ ਕੋਰਟ ‘ਚ ਅਰਜ਼ੀ ਦਾਇਰ ਕੀਤੀ ਗਈ ਸੀ। ਪਰ ਇਸਲਾਮਾਬਾਦ ਹਾਈ ਕੋਰਟ ਨੇ ਅਰਜ਼ੀ ਨੂੰ ਰੱਦ ਕਰ ਦਿੱਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਦੇ ਵਕੀਲ ਨੂੰ ਹੇਠਲੀ ਅਦਾਲਤ (ਟਰਾਇਲ ਕੋਰਟ) ਵਿੱਚ ਜਾਣ ਲਈ ਕਿਹਾ।
ਇਮਰਾਨ ਦੇ ਵਕੀਲ ਨੇ ਰੱਖੀਆਂ ਸਨ ਦੋ ਮੰਗਾਂ
ਇਮਰਾਨ ਦੇ ਵਕੀਲ ਨੇ ਆਈ.ਐਚ.ਸੀ. ਦੇ ਨਿਰਦੇਸ਼ ਤੋਂ ਬਾਅਦ ਹੇਠਲੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਇੱਥੇ ਇਮਰਾਨ ਦੇ ਵਕੀਲ ਨੇ ਅਦਾਲਤ ਨੂੰ ਦੋ ਬੇਨਤੀਆਂ ਕੀਤੀਆਂ। ਪਹਿਲਾ ਇਹ ਕਿ ਜਾਰੀ ਕੀਤੇ ਵਾਰੰਟ ਨੂੰ ਮੁਅੱਤਲ ਕੀਤਾ ਜਾਵੇ ਜਾਂ ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾਵੇ।
ਇਮਰਾਨ ਦੇ ਘਰ ਦੇ ਬਾਹਰ ਮੌਜੂਦਾ ਸਥਿਤੀ
ਦੱਸ ਦੇਈਏ ਕਿ ਇਮਰਾਨ ਨੂੰ ਗ੍ਰਿਫ਼ਤਾਰ ਕਰਨ ਲਈ ਪਹਿਲਾਂ ਪੁਲਸ ਅਤੇ ਫਿਰ ਫੌਜ ਦੀ ਟੀਮ ਜ਼ਮਾਨ ਪਾਰਕ ਸਥਿਤ ਉਸ ਦੇ ਘਰ ਪਹੁੰਚੀ ਸੀ। ਪਰ ਪੁਲਸ ਦੀ ਕਾਰਵਾਈ ਦਾ ਵਿਰੋਧ ਕਰਨ ਵਾਲੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਸਨ। ਇਸ ਦੌਰਾਨ ਕਾਫੀ ਹਿੰਸਾ ਵੀ ਹੋਈ, ਜਿਸ ਤੋਂ ਬਾਅਦ ਪੁਲਸ ਨੂੰ ਖਾਲੀ ਹੱਥ ਪਰਤਣਾ ਪਿਆ। ਫਿਰ ਲਾਹੌਰ ਹਾਈ ਕੋਰਟ ਨੇ ਵੀ ਪੁਲਸ ਨੂੰ ਪਿੱਛੇ ਹਟਣ ਦਾ ਹੁਕਮ ਦਿੱਤਾ।

Comment here