ਨਵੀਂ ਦਿੱਲੀ-ਇਥੋਂ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ 19 ਮਾਰਚ ਨੂੰ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੋਏ ਵਿਰੋਧ ਪ੍ਰਦਰਸ਼ਨ ਦੇ ਸਿਲਸਿਲੇ ‘ਚ ਮਾਮਲਾ ਦਰਜ ਕੀਤਾ ਹੈ। ਅਧਿਕਾਰੀ ਨੇ ਕਿਹਾ ਕਿ ਵਿਸ਼ੇਸ਼ ਸੈੱਲ ਵਲੋਂ ਭਾਰਤੀ ਦੰਡਵਾਲੀ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਦੇ ਰੋਕਥਾਮ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ, ਕਿਉਂਕਿ ਇਸ ‘ਚ ਵਿਦੇਸ਼ ‘ਚ ਭਾਰਤੀ ਨਾਗਰਿਕਤਾ ਰੱਖਣ ਵਾਲੇ ਕੁਝ ਵਲੋਂ ਕੀਤੀਆਂ ਗਈਂ ਗੈਰ-ਕਾਨੂੰਨੀ ਗਤੀਵਿਧੀਆਂ ਸ਼ਾਮਲ ਹਨ। 19 ਮਾਰਚ ਨੂੰ ਭਾਰਤੀ ਹਾਈ ਕਮਿਸ਼ਨ ‘ਚ ਹੋਈ ਘਟਨਾ ‘ਤੇ ਵਿਦੇਸ਼ ਮੰਤਰਾਲਾ ਵਲੋਂ ਇਕ ਰਿਪੋਰਟ ਮਿਲਣ ‘ਤੇ ਗ੍ਰਹਿ ਮੰਤਰਾਲਾ ਨੇ ਦਿੱਲੀ ਪੁਲਸ ਨੂੰ ਉੱਚਿਤ ਕਾਨੂੰਨੀ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਸੀ।
ਭਾਰਤ ਨੇ ਪਿਛਲੇ ਐਤਵਾਰ ਰਾਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੂੰ ਤਲੱਬ ਕੀਤਾ ਅਤੇ ਪੂਰੀ ਤਰ੍ਹਾਂ ਨਾਲ ਸੁਰੱਖਿਆ ਦੀ ਕਮੀ ‘ਤੇ ਸਪੱਸ਼ਟੀਕਰਨ ਮੰਗਿਆ। ਵਿਦੇਸ਼ ਮੰਤਰਾਲਾ ਨੇ ਸਖ਼ਤ ਸ਼ਬਦਾਂ ‘ਚ ਬਿਆਨ ਦਿੰਦੇ ਹੋਏ ਕਿਹਾ ਕਿ ਬ੍ਰਿਟੇਨ ‘ਚ ਭਾਰਤੀ ਡਿਪਲੋਮੈਟ ਕੰਪਲੈਕਸਾਂ ਅਤੇ ਕਰਮੀਆਂ ਦੀ ਸੁਰੱਖਿਆ ਦੇ ਪ੍ਰਤੀ ਯੂਕੇ ਸਰਕਾਰ ਦੀ ਉਦਾਸੀਨਤਾ ਭਾਰਤ ਨੂੰ ਅਸਵੀਕਾਰਨਯੋਗ ਲੱਗਦੀ ਹੈ। ਸੀਨੀਅਰ ਬ੍ਰਿਟਿਸ਼ ਅਧਿਕਾਰੀਆਂ ਨੇ ਕਿਹਾ ਹੈ ਕਿ ਬ੍ਰਿਟੇਨ ਸਰਕਾਰ ਇੱਥੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ ਗੰਭੀਰਤਾ ਨਾਲ ਲਵੇਗੀ।
ਦਿੱਲੀ ਪੁਲਸ ਨੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ‘ਤੇ ਮਾਮਲਾ ਕੀਤਾ ਦਰਜ

Comment here