ਸਿਆਸਤਖਬਰਾਂਚਲੰਤ ਮਾਮਲੇ

ਦਿੱਲੀ ਵਿਖੇ ਭਗਵੰਤ ਮਾਨ ਦੀ ਆਗਵਾਈ ‘ਚ ‘ਆਪ’ ਆਗੂਆਂ ਦੀ ਮੀਟਿੰਗ

ਨਵੀਂ ਦਿੱਲੀ-ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਸੀਬੀਆਈ ਵੱਲੋਂ ਪੁੱਛਗਿੱਛ ਕਰਨ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣ ਤੋਂ ਬਾਅਦ ਕਪੂਰਥਲਾ ਹਾਊਸ ‘ਚ ਆਮ ਆਦਮੀ ਪਾਰਟੀ ਵੱਲੋਂ ਵੱਡੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ‘ਆਪ’ ਦੇ ਗੋਪਾਲ ਰਾਏ, ਪੰਕਜ ਗੁਪਤਾ ਹਾਜ਼ਰ ਸਨ। ਇਸ ਤੋਂ ਇਲਾਵਾ ਮੀਟਿੰਗ ਵਿੱਚ ‘ਆਪ’ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਮੀਟਿੰਗ ਵਿੱਚ ਆਪ ਆਗੂਆਂ ਨੇ ਆਪਣੀ ਅਗਲੀ ਰਣਨੀਤੀ ‘ਤੇ ਵਿਚਾਰ ਚਰਚਾ ਕੀਤੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸੀਬੀਆਈ ਵੱਲੋਂ ਪੁੱਛਗਿੱਛ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਵੱਲੋਂ ਸੀਬੀਆਈ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੁਲਿਸ ਨੇ ਆਪ ਆਗੂਆਂ ਦੇ ਖਿਲਾਫ ਬਲ ਦੀ ਵਰਤੋਂ ਵੀ ਕੀਤੀ। ਜਿਸ ਕਾਰਨ ਕਈ ਆਪ ਲੀਡਰ ਜ਼ਕਮੀ ਵੀ ਹੋ ਗਏ । ਜਿਨ੍ਹਾਂ ਨੂੰ ਇਲਾਜ ਕਰਵਾਉਣ ਦੇ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਦਕਿ ਜਿਨ੍ਹਾਂ ਆਪ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ । ਹਿਰਾਸਤ ‘ਚ ਲਏ ਗਏ ਆਗੂਆਂ ਵਿਚ ਸੰਜੇ ਸਿੰਘ, ਰਾਘਵ ਚੱਢਾ, ਸੌਰਭ ਭਾਰਦਵਾਜ, ਆਤਿਸ਼ੀ, ਕੈਲਾਸ਼ ਗਹਿਲੋਤ, ਆਦਿਲ ਅਹਿਮਦ ਖਾਨ, ਪੰਕਜ ਗੁਪਤਾ ਅਤੇ ਪੰਜਾਬ ਸਰਕਾਰ ਦੇ ਕੁਝ ਮੰਤਰੀ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਕ ਆਰਚਬਿਸ਼ਪ ਰੋਡ ‘ਤੇ ਧਰਨੇ ‘ਚ ਸ਼ਾਮਲ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਆਗੂਆਂ ਨੂੰ ਹਿਰਾਸਤ ‘ਚ ਲਏ ਜਾਣ ਤੋਂ ਪਹਿਲਾਂ ਧਰਨਾ ਵਾਲੀ ਥਾਂ ਤੋਂ ਚੱਲੇ ਗਏ ਸਨ। ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ, ਸੀਐਮ ਕੇਜਰੀਵਾਲ ਨੇ ਐਤਵਾਰ ਨੂੰ ਆਪਣੀ ਰਿਹਾਇਸ਼ ‘ਤੇ ‘ਆਪ’ ਦੇ ਚੋਟੀ ਦੇ ਨੇਤਾਵਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਆਤਿਸ਼ੀ, ਕੈਲਾਸ਼ ਗਹਿਲੋਤ, ਰਾਜਕੁਮਾਰ ਆਨੰਦ, ਗੋਪਾਲ ਰਾਏ ਅਤੇ ਇਮਰਾਨ ਹੁਸੈਨ ਸਮੇਤ ਦਿੱਲੀ ਦੇ ਕਈ ਮੰਤਰੀ ਸਨ। ਮੌਜੂਦ ਸਨ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਕੇਜਰੀਵਾਲ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ‘ਚ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ, ਐਨਡੀ ਗੁਪਤਾ ਅਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਵੀ ਮੌਜੂਦ ਸਨ।

Comment here